ਚੀਨ ਨਾਲ ਗੱਲਬਾਤ ਕਰਨ ਦੀ ਕੋਈ ਇੱਛਾ ਨਹੀਂ: ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹਨਾਂ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਗੱਲ ਨਹੀਂ ਕੀਤੀ ਹੈ ਅਤੇ ਨਾ ਹੀ ਉਹਨਾਂ ਦੀ ਅਜਿਹਾ ਕਰਨ ਦੀ ਕੋਈ ਯੋਜਨਾ ਹੈ। ਟਰੰਪ ਨੇ ਮੰਗਲਵਾਰ ਨੂੰ ਵ੍ਹਾਈਟ ਹਾਊਸ ਵਿਚ ਇਕ ਪੱਤਰਕਾਰ ਸੰਮੇਲਨ ਵਿਚ ਕਿਹਾ,”ਨਹੀਂ, ਮੈਂ ਉਹਨਾਂ ਨਾਲ ਗੱਲ ਨਹੀਂ ਕੀਤੀ ਹੈ। ਮੇਰੀ ਉਹਨਾਂ ਨਾਲ ਗੱਲ ਕਰਨ ਦੀ ਕੋਈ ਯੋਜਨਾ ਨਹੀਂ ਹੈ।” ਉਹਨਾਂ ਨੇ ਕੋਰੋਨਾਵਾਇਰਸ ਨੂੰ ਚੀਨ ਤੋਂ ਬਾਹਰ ਫੈਲਣ ਤੋਂ ਰੋਕਣ ਵਿਚ ਉਸ ਦੀ ਅਸਫਲਤਾ ‘ਤੇ ਨਾਰਾਜ਼ਗੀ ਜ਼ਾਹਰ ਕੀਤੀ।

ਟਰੰਪ ਨੇ ਕਿਹਾ,”ਇਸ ਵਿਚ ਕੋਈ ਦੋ ਰਾਏ ਨਹੀਂ ਹੈ ਕਿ ਅਸੀਂ ਲਾਗ ਨੂੰ ਲੁਕਾਉਣ ਅਤੇ ਇਸ ਨੂੰ ਦੁਨੀਆ ਭਰ ਵਿਚ ਫੈਲਾਉਣ ਲਈ ਚੀਨ ਨੂੰ ਪੂਰੀ ਤਰ੍ਹਾਂ ਜ਼ਿੰਮੇਵਾਰ ਠਹਿਰਾਉਂਦੇ ਹਾਂ। ਇਸ ਨੂੰ ਰੋਕਿਆ ਜਾ ਸਕਦਾ ਸੀ। ਉਹਨਾਂ ਨੂੰ ਇਸ ਨੂੰ ਰੋਕਣਾ ਚਾਹੀਦਾ ਸੀ।”

ਟਰੰਪ ਨੇ ਇਸ ਮੁੱਦੇ ‘ਤੇ ਚੀਨ ਦਾ ਪੱਖ ਲੈਣ ਲਈ ਵਿਸ਼ਵ ਸਿਹਤ ਸੰਗਠਨ ‘ਤੇ ਗੁੱਸਾ ਜ਼ਾਹਿਰ ਕੀਤਾ। ਟਰੰਪ ਨੇ ਕਿਹਾ,”ਉਹ ਅਸਲ ਵਿਚ ਚੀਨ ਦੀ ਕਠਪੁਤਲੀ ਸਨ।” ਟਰੰਪ ਨੇ ਚੀਨ ‘ਤੇ ਨਰਮ ਰਵੱਈਆ ਅਪਨਾਉਣ ਲਈ ਅਮਰੀਕਾ ਦੇ ਸਾਬਕਾ ਉਪ ਰਾਸ਼ਟਰਪਤੀ ਅਤੇ ਨਵੰਬਰ ਵਿਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਵਿਚ ਡੈਮੋਕ੍ਰੈਟਿਕ ਪਾਰਟੀ ਦੇ ਆਪਣੇ ਵਿਰੋਧੀ ਜੋ ਬਿਡੇਨ ਦੀ ਵੀ ਆਲੋਚਨਾ ਕੀਤੀ।

  • 79
  •  
  •  
  •  
  •