ਸੁਖਬੀਰ ਬਾਦਲ ਨੂੰ ਜਾਣਬੁੱਝ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ: ਭਾਈ ਗੋਬਿੰਦ ਸਿੰਘ ਲੌਂਗੋਵਾਲ

ਡੇਰਾ ਸਿਰਸਾ ਮੁਖੀ ਵੱਲੋਂ ਗੁਰੂ ਗੋਬਿੰਦ ਸਿੰਘ ਦੀ ਪੁਸ਼ਾਕ ਦੀ ਨਕਲ ਮਾਮਲੇ ਸਬੰਧੀ ਮੁੱਦੇ ‘ਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਨੂੰ ਰਾਜਨੀਤੀ ਕਰਾਰ ਦਿੱਤਾ ਹੈ।

ਪ੍ਰਧਾਨ ਨੇ ਬਰਨਾਲਾ ਦੇ ਗੁਰਦੁਆਰੇ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਇਸ ਮਾਮਲੇ ਦੇ ਜਾਣ-ਬੁੱਝ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਾਬਕਾ ਡੀਜੀਪੀ ਸ਼ਸ਼ੀਕਾਂਤ ਵੱਲੋਂ ਵੀ ਇਸ ਮਾਮਲੇ ‘ਤੇ ਸਪੱਸ਼ਟੀਕਰਨ ਦਿੱਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਦੁੱਧ-ਘਿਓ ਦੇ ਟੈਂਡਰ ਗੁਜਰਾਤ ਦੀ ਕੰਪਨੀ ਨੂੰ ਦੇਣ ’ਤੇ ਕਿਹਾ ਕਿ ਵੇਰਕਾ ਵੱਲੋਂ ਪਿਛਲੇ ਸਾਲਾਂ ਦੌਰਾਨ ਦਿੱਤੇ ਗਏ ਦੁੱਧ ਘਿਓ ਵਿੱਚ ਵੱਡੇ ਪੱਧਰ ‘ਤੇ ਘਪਲੇਬਾਜ਼ੀ ਸਾਹਮਣੇ ਆਈ ਹੈ। ਇਸ ਦੀ ਪੰਜਾਬ ਸਰਕਾਰ ਮੁਕੰਮਲ ਪੜਤਾਲ ਕਰੇ, ਉਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਟੈਂਡਰ ਬਾਰੇ ਸੋਚੇਗੀ।

  • 579
  •  
  •  
  •  
  •