ਜਥੇਦਾਰ ਅਕਾਲ ਤਖ਼ਤ ਵੱਲੋਂ ਲਾਪਤਾ 267 ਪਾਵਨ ਸਰੂਪਾਂ ਦੀ ਜਾਂਚ ਸੇਵਾਮੁਕਤ ਜੱਜ ਨੂੰ ਸੌਂਪੀ

ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿੱਚ ਗੁਰੂ ਗ੍ਰੰਥ ਸਾਹਿਬ ਦੇ 267 ਪਾਵਨ ਸਰੂਪਾਂ ਦੇ ਲਾਪਤਾ ਹੋਣ ਸਬੰਧੀ ਪੜਤਾਲ ਹਾਈਕੋਰਟ ਦੀ ਸੇਵਾਮੁਕਤ ਜਸਟਿਸ ਨਵਿਤਾ ਸਿੰਘ ਅਤੇ ਤਿਲੰਗਾਨਾ ਹਾਈਕੋਰਟ ਦੇ ਵਕੀਲ ਈਸ਼ਰ ਸਿੰਘ ਨੂੰ ਸੌਂਪਦੇ ਹੋਏ ਮਹੀਨੇ ਦੇ ਅੰਦਰ-ਅੰਦਰ ਰਿਪੋਰਟ ਦੇਣ ਦੇ ਲਈ ਕਿਹਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੀਤੇ ਦਿਨੀਂ ਹੋਈ ਅੰਤ੍ਰਿੰਗ ਕਮੇਟੀ ਦੀ ਬੈਠਕ ‘ਚ ਮਾਮਲੇ ਦੀ ਪੜਤਾਲ ਅਕਾਲ ਤਖ਼ਤ ਦੇ ਜਥੇਦਾਰ ਰਾਹੀਂ ਕਰਵਾਉਣ ਲਈ ਫੈਸਲਾ ਲਿਆ ਗਿਆ ਸੀ ਤੇ ਜਥੇਦਾਰ ਅਕਾਲ ਤਖ਼ਤ ਨੂੰ ਇਸ ਬਾਰੇ ਪੱਤਰ ਭੇਜ ਕੇ ਜਾਂਚ ਕਰਵਾਉਣ ਲਈ ਕਿਹਾ ਗਿਆ ਸੀ, ਜਿਸ ਤੋਂ ਬਾਅਦ ਹੁਣ ਜਥੇਦਾਰ ਅਕਾਲ ਤਖ਼ਤ ਨੇ ਇਸ ਮਾਮਲੇ ਵਿੱਚ ਨਿਰਪੱਖ ਜਾਂਚ ਕਰਵਾਉਣ ਦੇ ਲਈ ਫੈਸਲਾ ਲਿਆ ਹੈ।

ਦੱਸ ਦਈਏ ਕਿ ਦਿਨੀਂ ਪੰਜਾਬ ਮਾਨਵ ਅਧਿਕਾਰ ਕਮਿਸ਼ਨ ਦੇ ਵਕੀਲ ਸਰਬਜੀਤ ਸਿੰਘ ਵੇਰਕਾ ਨੇ ਇਲਜ਼ਾਮ ਲਗਾਏ ਸਨ ਕਿ ਐਸਜੀਪੀਸੀ ਦੇ ਪ੍ਰਬੰਧਾਂ ਹੇਠ ਚੱਲ ਰਹੇ ਇਸ ਛਪਾਈ ਵਿਭਾਗ ਵਿੱਚੋਂ 267 ਸਰੂਪ ਗਾਇਬ ਹਨ।

  •  
  •  
  •  
  •  
  •