ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਖ਼ਿਲਾਫ਼ ਮੁਹਾਲੀ ਵਿਚ ਨਵਾਂ ਕੇਸ ਦਰਜ

ਪੰਜਾਬ ਪੁਲੀਸ ਨੇ ਵਿਵਾਦਾਂ ’ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਨੂੰ ਅਸਲਾ ਕਾਨੂੰਨ ਦੇ ਕੇਸ ਵਿੱਚ ਮਿਲੀ ਅਗਾਊਂ ਜ਼ਮਾਨਤ ਰੱਦ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਜਾਣ ਲਈ ਤਿਆਰੀ ਖਿੱਚੀ ਹੈ। ਇਸੇ ਦੌਰਾਨ ਮੂਸੇਵਾਲਾ ਵਿਰੁੱਧ ਅਪਰਾਧ ਸ਼ਾਖਾ ਨੇ ਉਸ ਦੇ ਨਵੇਂ ਗੀਤ ‘ਸੰਜੂ’ ਨਾਲ ਹਿੰਸਾ ਅਤੇ ਬੰਦੂਕ ਸਭਿਆਚਾਰ ਨੂੰ ਉਤਸ਼ਾਹਤ ਕਰਨ ਦੇ ਦੋਸ਼ ਹੇਠ ਇੱਕ ਹੋਰ ਕੇਸ ਦਰਜ ਕੀਤਾ ਹੈ।

ਜ਼ਿਕਰਯੋਗ ਹੈ ਇਹ ਗੀਤ ਕੁਝ ਦਿਨ ਪਹਿਲਾਂ ਹੀ ਸੋਸ਼ਲ ਮੀਡੀਆ ’ਤੇ ਰਿਲੀਜ਼ ਹੋਇਆ ਸੀ। ਏਡੀਜੀਪੀ ਅਤੇ ਡਾਇਰੈਕਟਰ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲੀਸ ਨੂੰ ਮਿਲੀ ਜਾਣਕਾਰੀ ਦੇ ਅਧਾਰ ’ਤੇ ਗਾਇਕ ਵਿਰੁੱਧ ਮੁਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਜਲਦ ਹੀ ਹਾਈ ਕੋਰਟ ਦੁਆਰਾ ਮੂਸੇਵਾਲਾ ਨੂੰ ਦਿੱਤੀ ਗਈ ਅਗਾਊਂ ਜ਼ਮਾਨਤ ਰੱਦ ਕਰਨ ਲਈ ਪਟੀਸ਼ਨ ਦਾਇਰ ਕਰੇਗੀ। ਉਨ੍ਹਾਂ ਕਿਹਾ ਇਹ ਗੀਤ ਨਾ ਸਿਰਫ ਗੈਰਕਾਨੂੰਨੀ ਹਥਿਆਰਾਂ ਦੀ ਵਰਤੋਂ ਨੂੰ ਉਤਸ਼ਾਹਤ ਕਰਦਾ ਹੈ ਬਲਕਿ ਨਿਆਂਪਾਲਿਕਾ, ਪੁਲਿਸ ਤੇ ਵਕੀਲਾਂ ਨੂੰ ਵੀ ਕਮਜ਼ੋਰ ਕਰਦਾ ਹੈ।

ਇਸ ਤੋਂ ਪਹਿਲਾਂ ਸਿੱਧੂ ਖ਼ਿਲਾਫ਼ ਬਰਨਾਲਾ ਪੁਲਿਸ ਵੱਲੋਂ ਆਪਦਾ ਪ੍ਰਬੰਧਨ ਅਤੇ ਅਸਲਾ ਐਕਟ ਅਧੀਨ ਵੱਖ-ਵੱਖ ਅਪਰਾਧਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸ ਦੌਰਾਨ ਸਿੱਧੂ ਦੀਆਂ ਕਰਫਿਊ ਦੌਰਾਨ ਫਾਇਰਿੰਗ ਰੇਂਜ ‘ਤੇ ਏਕੇ 47 ਰਾਈਫਲ ਚਲਾਉਣ ਦੀਆਂ ਤਸਵੀਰਾਂ ਸੋਸ਼ਲ ਮੀਡੀਆ’ ਤੇ ਵਾਇਰਲ ਹੋਈਆਂ ਸੀ।

  • 85
  •  
  •  
  •  
  •