ਲਵਪ੍ਰੀਤ ਸਿੰਘ ਦੀ ਮੌਤ ਲਈ ਕੇਂਦਰੀ ਜਾਂਚ ਏਜੰਸੀ ਦੋਸ਼ੀ: ਹਵਾਰਾ ਕਮੇਟੀ

ਹਵਾਰਾ ਕਮੇਟੀ ਨੇ ਦੋਸ਼ ਲਾਇਆ ਕਿ ਕੇਂਦਰੀ ਜਾਂਚ ਏਜੰਸੀ ਵੱਲੋਂ ਪੰਜਾਬ ਦੇ ਨੌਜਵਾਨਾਂ ’ਤੇ ਕੀਤੇ ਜਾ ਰਹੇ ਕਹਿਰ ਕਾਰਨ ਪੈਦਾ ਹੋਏ ਖ਼ੌਫ਼ ਨੇ ਪਿੰਡ ਰੱਤਾ ਖੇੜਾ ਦੇ ਅੰਮ੍ਰਿਤਧਾਰੀ ਨੌਜਵਾਨ ਲਵਪ੍ਰੀਤ ਸਿੰਘ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਕੀਤਾ ਹੈ।

ਹਵਾਰਾ ਕਮੇਟੀ ਆਗੂ ਐਡਵੋਕੇਟ ਅਮਰ ਸਿੰਘ ਚਾਹਲ, ਬਾਪੂ ਗੁਰਚਰਨ ਸਿੰਘ, ਐਡਵੋਕੇਟ ਦਿਲਸ਼ੇਰ ਸਿੰਘ, ਮਹਾਬੀਰ ਸਿੰਘ ਸੁਲਤਾਨਵਿੰਡ ਅਤੇ ਮੁੱਖ ਬੁਲਾਰੇ ਪ੍ਰੋਫ਼ੈਸਰ ਬਲਜਿੰਦਰ ਸਿੰਘ ਨੇ ਕਿਹਾ ਕਿ ਲਵਪ੍ਰੀਤ ਸਿੰਘ ਅਮਨ ਪਸੰਦ ਸ਼ਹਿਰੀ ਵਜੋਂ ਜਾਣਿਆ ਜਾਂਦਾ ਸੀ। ਊਸ ਨੇ ਕਾਲੇ ਕਾਨੂੰਨਾਂ ਦੇ ਡਰ ਕਾਰਨ ਗੁਰਦੁਆਰਾ ਅੰਬ ਸਾਹਿਬ ਦੇ ਕਮਰੇ ਵਿੱਚ ਖ਼ੁਦਕੁਸ਼ੀ ਕਰ ਲਈ। ਹਵਾਰਾ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਇਸ ਮੌਤ ਲਈ ਭਾਜਪਾ ਤੇ ਅਕਾਲੀ ਜ਼ਿੰਮੇਵਾਰ ਹਨ।

ਦੱਸਣਯੋਗ ਹੈ ਕਿ ਸੰਗਰੂਰ ਜ਼ਿਲ੍ਹੇ ਦੇ ਪਿੰਡ ਰੱਤਾਖੇੜਾ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਵੱਲੋਂ ਪਿਛਲੇ ਦਿਨੀਂ ਖੁਦਕੁਸ਼ੀ ਕਰ ਲਈ ਗਈ ਸੀ। ਜਾਣਕਾਰੀ ਮੁਤਾਬਕ ਉਸ ਨੂੰ ਚੰਡੀਗੜ੍ਹ ਵਿਖੇ ਐੱਨਆਈਏ ਵੱਲੋਂ ਜਾਂਚ ਲਈ ਬੁਲਾਇਆ ਗਿਆ ਸੀ। ਜਿਸ ਤੋਂ ਬਾਅਦ ਹੁਣ ਉਹ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਰੁਕਿਆ ਸੀ। ਜਿੱਥੇ ਸਵੇਰ ਵੇਲੇ ਉਸ ਦੀ ਲਾਸ਼ ਬਰਾਮਦ ਹੋਈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਉਸ ਵੱਲੋਂ ਯੂਏਪੀਏ ਕਾਨੂੰਨ ਦੇ ਡਰ ਤੋਂ ਹੀ ਆਤਮ ਹੱਤਿਆ ਕੀਤੀ ਗਈ ਹੈ।

  •  
  •  
  •  
  •  
  •