ਕੋਰੋਨਾ: ਭਾਰਤ ‘ਚ ਰਿਕਾਰਡ 45 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਤੇ 1129 ਮੌਤਾਂ, ਕੁੱਲ ਅੰਕੜਾ 12 ਲੱਖ ਤੋਂ ਪਾਰ

ਦੇਸ਼ ‘ਚ ਕੋਰੋਨਾ ਵਾਇਰਸ ਦੀ ਰਫ਼ਤਾਰ ਤੇਜ਼ੀ ਨਾਲ ਵੱਧ ਰਹੀ ਹੈ। ਕੋਰੋਨਾ ਵਾਇਰਸ ਨੇ ਹੁਣ ਤੱਕ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਰਿਕਾਰਡ 45,720 ਨਵੇਂ ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਪੀੜਤ ਲੋਕਾਂ ਦੀ ਗਿਣਤੀ 12.38 ਲੱਖ ਤੱਕ ਪੁੱਜ ਗਈ ਹੈ ਅਤੇ ਮੌਤਾਂ ਦਾ ਅੰਕੜਾ 29 ਹਜ਼ਾਰ ਨੂੰ ਪਾਰ ਕਰ ਗਿਆ ਹੈ। ਪਹਿਲੀ ਵਾਰ ਇਕ ਦਿਨ ‘ਚ 1,129 ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਮੌਤਾਂ ਦਾ ਅੰਕੜਾ 29,861 ਤੱਕ ਪਹੁੰਚ ਗਿਆ ਹੈ।

ਸਿਹਤ ਮੰਤਰਾਲਾ ਦੇ ਅੰਕੜਿਆਂ ਮੁਤਾਬਕ ਪੀੜਤ ਮਰੀਜ਼ਾਂ ਦੀ ਗਿਣਤੀ 12,38,635 ਤੱਕ ਪੁੱਜ ਗਈ ਹੈ। ਇਸ ਦਰਮਿਆਨ ਚੰਗੀ ਖ਼ਬਰ ਇਹ ਹੈ ਕਿ ਸਿਹਤਯਾਬ ਹੋਣ ਵਾਲਿਆਂ ਦੀ ਗਿਣਤੀ ਵੀ ਵਧੀ ਹੈ। ਪਹਿਲੀ ਵਾਰ ਇਕ ਦਿਨ ‘ਚ 29,557 ਲੋਕ ਸਿਹਤਯਾਬ ਹੋਏ ਹਨ। ਹੁਣ ਤੱਕ 7,82,606 ਮਰੀਜ਼ ਸਿਹਤਯਾਬ ਹੋ ਚੁੱਕੇ ਹਨ, ਜਿਨ੍ਹਾਂ ਨੂੰ ਹਸਪਤਾਲ ‘ਚੋਂ ਛੁੱਟੀ ਦਿੱਤੀ ਜਾ ਚੁੱਕੀ ਹੈ। ਦੇਸ਼ ‘ਚ ਅਜੇ ਵੀ 4,26,167 ਸਰਗਰਮ ਮਾਮਲੇ ਹਨ।

ਜ਼ਿਕਰਯੋਗ ਹੈ ਕਿ ਕੋਰੋਨਾ ਦੇ ਵੱਧਦੇ ਮਾਮਲਿਆਂ ਕਾਰਨ ਪੂਰੀ ਦੁਨੀਆ ਵਿਚ ਭਾਰਤ ਤੀਜੇ ਸਥਾਨ ‘ਤੇ ਪੁੱਜ ਗਿਆ ਹੈ। ਪਹਿਲੇ ਨੰਬਰ ‘ਤੇ ਅਮਰੀਕਾ ਹੈ, ਜਿੱਥੇ ਮਰੀਜ਼ਾਂ ਦੀ ਗਿਣਤੀ 4,100,975 ਹੈ ਅਤੇ ਕੋਰੋਨਾ ਮਾਮਲਿਆਂ ਨੂੰ ਲੈ ਕੇ ਬ੍ਰਾਜ਼ੀਲ ਦੂਜੇ ਨੰਬਰ ‘ਤੇ ਹੈ, ਜਿੱਥੇ ਮਰੀਜ਼ਾਂ ਦੀ ਗਿਣਤੀ 2,232,871 ਹੈ।

  • 57
  •  
  •  
  •  
  •