ਪੰਜਾਬ ‘ਚ ਕੋਰੋਨਾ ਦੇ 414 ਨਵੇਂ ਮਾਮਲੇ, ਕੁੱਲ ਅੰਕੜਾ 11000 ਤੋਂ ਪਾਰ

ਪੰਜਾਬ ‘ਚ ਕੋਰੋਨਾਵਾਇਰਸ ਹੁਣ ਹਰ ਰੋਜ਼ ਵੱਡੀ ਗਿਣਤੀ ‘ਚ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਬੀਤੇ ਦਿਨ ਸੂਬੇ ‘ਚ 414 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਮੀਡੀਆ ਬੁਲਟਨ ਮੁਤਾਬਕ ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 11,301 ਹੋ ਗਈ ਹੈ, ਜਿੰਨ੍ਹਾਂ ਵਿੱਚੋਂ 7641 ਮਰੀਜ਼ ਠੀਕ ਹੋ ਚੁੱਕੇ, ਬਾਕੀ 3391 ਮਰੀਜ ਇਲਾਜ਼ ਅਧੀਨ ਹਨ। ਪੀੜਤ 74 ਮਰੀਜ਼ ਆਕਸੀਜਨ ਅਤੇ 12 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।

ਕੱਲ੍ਹ ਸਭ ਤੋਂ ਵੱਧ ਨਵੇਂ ਮਾਮਲੇ ਹੁਸ਼ਿਆਰਪੁਰ ਤੋਂ 81, ਲੁਧਿਆਣਾ ਤੋਂ 73 ਤੇ ਪਟਿਆਲਾ ਤੋਂ 50 ਨਵੇਂ ਪਾਜ਼ਿਟਿਵ ਮਰੀਜ਼ ਰਿਪੋਰਟ ਹੋਏ ਹਨ। ਹੁਣ ਤੱਕ 269 ਮਰੀਜ਼ ਦਮ ਤੋੜ ਚੁੱਕੇ ਹਨ। ਕੱਲ੍ਹ ਰਿਪੋਰਟ ਹੋਈਆਂ 6 ਮੌਤਾਂ ‘ਚ 2 ਜਲੰਧਰ, 1 ਲੁਧਿਆਣਾ, 1 ਹੁਸ਼ਿਆਰਪੁਰ, 1 ਗੁਰਦਾਸਪੁਰ ਅਤੇ 1 ਪਟਿਆਲਾ ਤੋਂ ਰਿਪੋਰਟ ਹੋਈਆਂ ਹਨ।

ਭਾਰਤ ‘ਚ ਹੁਣ ਤੱਕ 12 ਲੱਖ, 1 ਹਜ਼ਾਰ, 727 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 7 ਲੱਖ, 59 ਹਜ਼ਾਰ, 168 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 28846 ਲੋਕਾਂ ਦੀ ਜਾਨ ਜਾ ਚੁੱਕੀ ਹੈ।

  • 53
  •  
  •  
  •  
  •