ਬਲਵੰਤ ਸਿੰਘ ਮੁਲਤਾਨੀ ਅਗਵਾ ਮਾਮਲਾ: 30 ਜੁਲਾਈ ਨੂੰ ਹੋਵੇਗੀ ਬਹਿਸ

ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਹੋਰ ਸੇਵਾਮੁਕਤ ਪੁਲੀਸ ਅਫ਼ਸਰਾਂ ਖ਼ਿਲਾਫ਼ ਦਰਜ ਅਪਰਾਧਿਕ ਮਾਮਲੇ ਦੀ ਸੁਣਵਾਈ ਅੱਜ ਮੁਹਾਲੀ ਅਦਾਲਤ ਵਿਚ ਹੋਈ।

ਇਸ ਮਾਮਲੇ ‘ਚ ਨਾਮਜ਼ਦ ਉਸ ਸਮੇਂ ਦੇ ਸਬ ਇੰਸਪੈਕਟਰ ਜਗੀਰ ਸਿੰਘ ਅਤੇ ਅਨੋਖ ਸਿੰਘ ਨੂੰ ਮਿਲੀ ਜ਼ਮਾਨਤ ਦੇ ਮਾਮਲੇ ‘ਚ ਸਰਕਾਰ ਵੱਲੋਂ ਉਨ੍ਹਾਂ ਦੀਆਂ ਜ਼ਮਾਨਤਾਂ ਖ਼ਾਰਜ ਕਰਨ ਲਈ ਅਦਾਲਤ ‘ਚ ਦਾਇਰ ਅਰਜ਼ੀ ਅਤੇ ਜਗੀਰ ਸਿੰਘ ਅਤੇ ਅਨੋਖ ਸਿੰਘ ਦੀ ਧਾਰਾ 302 ‘ਚ ਅਗਾਂਉ ਜ਼ਮਾਨਤ ਦੀ ਦਾਇਰ ਅਰਜ਼ੀ ਦੀ ਜ਼ਿਲ੍ਹਾ ਸੈਸ਼ਨ ਜੱਜ ਵੱਲੋਂ ਸੁਣਵਾਈ ਕਰਦਿਆਂ ਉਕਤ ਸਾਰੀਆਂ ਅਰਜ਼ੀਆਂ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਵਿਚ ਟਰਾਂਸਫ਼ਰ ਕਰ ਦਿੱਤੀਆਂ ਗਈਆਂ ਹਨ ਅਤੇ ਇਨ੍ਹਾਂ ਅਰਜ਼ੀਆਂ ‘ਤੇ 30 ਜੁਲਾਈ ਨੂੰ ਬਹਿਸ ਹੋਵੇਗੀ।

ਜਗੀਰ ਸਿੰਘ ਅਤੇ ਅਨੋਖ ਸਿੰਘ ਦੋਵੇਂ ਸਾਬਕਾ ਅਧਿਕਾਰੀ ਚੰਡੀਗੜ੍ਹ ਵਿੱਚ ਸੁਮੇਧ ਸੈਣੀ ਨਾਲ ਤਾਇਨਾਤ ਰਹੇ ਸਨ ਅਤੇ ਇਸ ਘਟਨਾ ਵਿਚ ਨਾਮਜ਼ਦ ਹਨ। ਇਹਨਾਂ ਮੁਲਜ਼ਮਾਂ ਨੇ ਆਪਣੇ ਵਕੀਲ ਰਾਹੀਂ ਸਾਂਝੀ ਅਰਜ਼ੀ ਦਾਇਰ ਕਰਕੇ ਪੱਕੀ ਜ਼ਮਾਨਤ ਦੇਣ ਦੀ ਗੁਹਾਰ ਲਗਾਈ ਸੀ।

  • 59
  •  
  •  
  •  
  •