ਅਫ਼ਗਾਨਿਸਤਾਨ ਤੋਂ ਨਿਧਾਨ ਸਿੰਘ ਸਣੇ ਗਿਆਰਾਂ ਸਿੱਖਾਂ ਦਾ ਪਹਿਲਾ ਜੱਥਾ ਭਾਰਤ ਪੁੱਜਾ

ਅਫਗਾਨਿਸਤਾਨ ਤੋਂ ਸਿੱਖ ਭਾਈਚਾਰੇ ਦੇ 11 ਮੈਂਬਰ ਐਤਵਾਰ ਸਵੇਰੇ ਦਿੱਲੀ ਪੁੱਜ ਗਏ ਹਨ। ਇਹਨਾਂ ਸਾਰਿਆ ਨੂੰ ਕਾਬੁਲ ਵਿਚਲੇ ਭਾਰਤੀ ਸਫਾਰਤਖਾਨੇ ਨੇ ਸ਼ਾਰਟ ਟਰਮ ਵੀਜ਼ੇ ਦਿੱਤੇ ਸਨ। ਇਹਨਾਂ ਵਿਚ ਨਿਧਾਨ ਸਿੰਘ ਸਚਦੇਵਾ ਨਾਂ ਦੇ ਵਿਅਕਤੀ ਵੀ ਸ਼ਾਮਲ ਹੈ ਜਿਸਨੂੰ ਪਿਛਲੇ ਮਹੀਨੇ ਗੁਰਦੁਆਰਾ ਸਾਹਿਬ ਤੋਂ ਅਗਵਾ ਕਰ ਲਿਆ ਗਿਆ ਸੀ ਤੇ ਫਿਰ ਰਿਹਾਅ ਕੀਤਾ ਗਿਆ ਸੀ। ਇੰਨ੍ਹਾਂ ਸਾਰਿਆਂ ਦੇ ਸਵਾਗਤ ਲਈ ਦਿੱਲੀ ਕਮੇਟੀ ਦੇ ਮਨਜਿੰਦਰ ਸਿੰਘ ਸਿਰਸਾ ਹਵਾਈ ਅੱਡੇ ‘ਤੇ ਪਹੁੰਚੇ

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਨਜਿੰਦਰ ਸਿੰਘ ਸਿਰਸਾ ਤੇ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਦਿੱਲੀ ਕਮੇਟੀ ਇਨ੍ਹਾਂ ਸਿੱਖਾਂ ਨੂੰ ਰਹਿਣ ਲਈ ਥਾਂ ਤੇ ਹੋਰ ਸਹੂਲਤਾਂ ਪ੍ਰਦਾਨ ਕਰੇਗੀ। ਉਨ੍ਹਾਂ ਦਸਿਆ ਕਿ ਅਗਲੇ ਜਥੇ ਵਿਚ 70 ਅਤੇ ਉਸ ਤੋਂ ਅਗਲੇ ‘ਚ 125 ਸਿੱਖ ਇਥੇ ਪਹੁੰਚਣਗੇ ਅਤੇ 600 ਲੋਕਾਂ ਦੀ ਸੂਚੀ ਤਿਆਰ ਕੀਤੀ ਗਈ ਹੈ ਤੇ ਸਾਡੀ ਕੋਸ਼ਿਸ਼ ਇਹ ਹੈ ਕਿ ਅਗਸਤ ਦੇ ਅਖ਼ੀਰ ਤਕ ਸਾਰੇ ਸਿੱਖਾਂ ਨੂੰ ਇਥੇ ਲਿਆਂਦਾ ਜਾਵੇ ਤੇ ਇਨ੍ਹਾਂ ਸਿੱਖਾਂ ਦੇ ਗੁਰਦਵਾਰਿਆਂ ਦੀਆਂ ਸਰਾਵਾਂ ਵਿਚ ਰਹਿਣ ਦਾ ਇੰਤਜ਼ਾਮ ਕੀਤਾ ਹੈ।

ਲੰਘੇ ਦਿਨ ਆਇਆ ਵਿਚ ਨਿਧਾਨ ਸਿੰਘ, ਚਰਨ ਕੌਰ ਸਿੰਘ, ਬਲਵਾਨ ਕੌਰ ਸਿੰਘ, ਗੁਰਜੀਤ ਸਿੰਘ, ਮਨਮੀਤ ਕੌਰ, ਮਨਦੀਪ ਸਿੰਘ, ਪੂਨਮ ਕੌਰ ਤੇ ਪਰਵੀਨ ਸਿੰਘ ਸ਼ਾਮਲ ਹਨ। ਇਨ੍ਹਾਂ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਈ ਕੱਟੜ ਜਥੇਬੰਦੀਆਂ ਵਲੋਂ ਸਰੀਰਕ ਤੇ ਮਾਨਿਸਕ ਤਸ਼ੱਦਦ ਦਿੱਤਾ ਜਾਂਦਾ ਰਿਹਾ ਤੇ ਮਦਦ ਕਰਨ ਵਾਲਾ ਕੋਈ ਨਹੀਂ ਸੀ।
ਦੱਸ ਦਈਏ ਕਿ ਕਰੀਬ ਚਾਰ ਮਹੀਨੇ ਪਹਿਲਾਂ ਕਾਬੁਲ ਦੇ ਸ਼ੋਰ ਬਜ਼ਾਰ ਵਿਚ ਗੁਰਦੁਆਰਾ ਸਾਹਿਬ ‘ਤੇ ਕੱਟੜਵਾਦੀਆਂ ਵੱਲੋਂ ਹਮਲਾ ਕਰਨ ਕੀਤਾ ਗਿਆ ਸੀ, ਇਸ ਹਮਲੇ ਵਿਚ 25 ਜਣੇ ਮਾਰੇ ਗਏ ਸਨ।

  • 742
  •  
  •  
  •  
  •