ਖਹਿਰਾ ਨੇ ਕਾਲੇ ਕਾਨੂੰਨ UAPA ਦੇ ਖਿਲਾਫ਼ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਮੰਗ ਪੱਤਰ

ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਭੁਲੱਥ ਤੋਂ ਐਮ.ਐਲ.ਏ ਸੁਖਪਾਲ ਸਿੰਘ ਖਹਿਰਾ ਕਾਲੇ ਕਾਨੂੰਨ UAPA (ਗੈਰ ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ) ਦੇ ਖ਼ਿਲਾਫ਼ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਦੇਣ ਪਹੁੰਚੇ।

ਸੁਖਪਾਲ ਖਹਿਰਾ ਨੇ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਸਾਹਿਬ ਨੂੰ UAPA ਵਰਗੇ ਕਾਲੇ ਕਾਨੂੰਨ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਬੇਕਸੂਰ ਨੌਜਵਾਨਾਂ ਨੂੰ ਤਸ਼ੱਦਦ ਦੇ ਤਹਿਤ ਨਜਾਇਜ਼ ਪੁਛ ਗਿੱਛ ਅਤੇ ਪਰਚੇ ਦਰਜ ਕਰਨ ਸੰਬੰਧੀ ਮੰਗ ਪੱਤਰ ਦਿੰਦਿਆਂ ਇਹ ਬੇਨਤੀ ਕਰਨ ਜਾ ਰਹੇ ਹਾਂ ਕਿ ਉਹ ਇਸ ਕਾਲੇ ਕਾਨੂੰਨ ਖ਼ਿਲਾਫ਼ ਸਰਕਾਰਾਂ ਨਾਲ ਗੱਲਬਾਤ ਕਰਨ ਅਤੇ ਅਸੀ ਪੰਜਾਬ ਦੇ ਮੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਇਹ ਅਪੀਲ ਕਰਦੇ ਹਾਂ ਕਿ ਪੰਜਾਬ ‘ਚ ਇਸ ਕਾਲੇ ਕਾਨੂੰਨ ਦੇ ਤਹਿਤ ਨੌਜਵਾਨਾਂ ‘ਤੇ ਹੋ ਰਹੇ ਜ਼ੁਲਮਾਂ ਨੂੰ ਠੱਲ੍ਹ ਪਾਉਣ।

ਜਿਕਰਯੋਗ ਹੈ ਕਿ ਇੰਨ੍ਹੀ ਦਿਨੀਂ ਪੰਜਾਬ ਵਿਚ ਸਿੱਖ ਨੌਜਵਾਨਾਂ ਦੀ ਹੋ ਰਹੀ ਫੜੋ-ਫੜਾਈ ਖਿਲਾਫ਼ ਸੁਖਪਾਲ ਸਿੰਘ ਖਹਿਰਾ ਨੇ ਮੁਹਿੰਮ ਵਿੱਢੀ ਹੋਈ ਹੈ। ਖਹਿਰਾ UAPA ਕਨੂੰਨ ਤਹਿਤ ਫੜ੍ਹੇ ਗਏ ਨੌਜਵਾਨਾਂ ਦੇ ਘਰਾਂ ਵਿਚ ਵੀ ਜਾ ਰਹੇ ਹਨ ਅਤੇ ਉਨ੍ਹਾਂ ਦੇ ਕਹਿਣਾ ਹੈ ਕਿ ਸਰਕਾਰ ਜਾਣਬੁੱਝ ਕੇ ਸਾਜ਼ਿਸ਼ ਅਧੀਨ ਗਰੀਬ ਘਰਾਂ ਦੇ ਸਿੱਖ ਮੁੰਡਿਆਂ ਨੂੰ ਜੇਲ੍ਹਾਂ ਵਿਚ ਡੱਕ ਰਹੀ ਹੈ।

  • 685
  •  
  •  
  •  
  •