ਸੇਵਾਮੁਕਤ ਜੱਜ ਨਵਿਤਾ ਸਿੰਘ ਨੇ 267 ਪਾਵਨ ਸਰੂਪ ਮਾਮਲੇ ਦੀ ਜਾਂਚ ਛੱਡੀ

ਸਿੱਖ ਬੀਬੀ ਨਵਿਤਾ ਸਿੰਘ (ਸੇਵਾ ਮੁਕਤ) ਜਸਟਿਸ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ 267 ਗੁੰਮ ਹੋਏ ਪਾਵਨ ਸਰੂਪਾਂ ਦੀ ਪੜਤਾਲ ਕਰਨ ਤੋ ਨਾਂਹ ਕਰ ਦਿੱਤੀ ਹੈ, ਜਿਸ ਤੋਂ ਬਾਅਦ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਹ ਜਾਂਚ ਹੁਣ ਤੇਲੰਗਾਨਾ ਹਾਈ ਕੋਰਟ ਦੇ ਵਕੀਲ ਡਾ. ਈਸ਼ਰ ਸਿੰਘ ਨੂੰ ਸੌਂਪ ਦਿੱਤੀ ਹੈ, ਜੋ ਕਿ ਹੁਣ ਮੁੱਖ ਜਾਂਚ ਅਧਿਕਾਰੀ ਵਜੋਂ ਮਾਮਲੇ ਦੀ ਜਾਂਚ ਕਰਨਗੇ। ਉਨ੍ਹਾਂ ਦੇ ਨਾਲ ਕੁਝ ਨਵੇਂ ਸਹਾਇਕ ਸਾਥੀਆਂ ਦੇ ਨਾਵਾਂ ਦਾ ਵੀ ਐਲਾਨ ਕੀਤਾ ਗਿਆ ਹੈ। ਦੂਜੇ ਪਾਸੇ ਇਸ ਮਾਮਲੇ ਵਿਚ ਮੁੱਖ ਸ਼ਿਕਾਇਤਕਰਤਾ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਹਾਈ ਕੋਰਟ ਦੇ ਸੇਵਾਮੁਕਤ ਜੱਜ ਤੋਂ ਬਿਨਾਂ ਕਿਸੇ ਹੋਰ ਕੋਲੋਂ ਇਹ ਜਾਂਚ ਕਰਾਉਣ ਦੇ ਫੈਸਲੇ ਨਾਲ ਅਸਹਿਮਤੀ ਪ੍ਰਗਟਾਉਂਦਿਆਂ ਨਵੀਂ ਜਾਂਚ ਟੀਮ ਨੂੰ ਰੱਦ ਕਰ ਦਿੱਤਾ ਹੈ।

ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸੇਵਾਮੁਕਤ ਜੱਜ ਨਵਿਤਾ ਸਿੰਘ ਨੇ ਘਰੇਲੂ ਮਜਬੂਰੀ ਕਾਰਨ ਜਾਂਚ ਕਰਨ ਵਿੱਚ ਅਸਮਰੱਥਾ ਜ਼ਾਹਿਰ ਕੀਤੀ ਹੈ। ਹੁਣ ਜਾਂਚ ਦੀ ਜ਼ਿੰਮੇਵਾਰੀ ਤੇਲੰਗਾਨਾ ਹਾਈ ਕੋਰਟ ਦੇ ਵਕੀਲ ਡਾ. ਈਸ਼ਰ ਸਿੰਘ ਨੂੰ ਸੌਂਪੀ ਗਈ ਹੈ। ਸਹਾਇਕ ਜਾਂਚ ਟੀਮ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਵਕੀਲ ਡਾ. ਹਰਪ੍ਰੀਤ ਕੌਰ ਅਤੇ ਚਾਰਟਰਡ ਅਕਾਉਂਟੈਂਟ ਬੀਬੀ ਹਰਲੀਨ ਕੌਰ ਦੇ ਨਾਂ ਵੀ ਸ਼ਾਮਲ ਕੀਤੇ ਗਏ ਹਨ। ਇਸ ਸਬੰਧੀ ਪੁੱਛੇ ਜਾਣ ’ਤੇ ਜਸਟਿਸ ਨਵਿਤਾ ਸਿੰਘ ਨੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।

ਦੱਸ ਦਈਏ ਕਿ ਜਸਟਿਸ ਨਵਿਤਾ ਸਿੰਘ ਦੀ ਸਹਿਮਤੀ ਨਾਲ 14 ਜੁਲਾਈ 2020 ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੋ ਮੈਂਬਰੀ ਪੜਤਾਲ ਕਮੇਟੀ ਦਾ ਗਠਨ ਕਰਦਿਆਂ ਉਨ੍ਹਾਂ ਨਾਲ ਐਡਵੋਕੇਟ ਡਾ ਈਸ਼ਰ ਸਿੰਘ ਤੰਲੇਗਨਾ ਹਾਈ ਕੋਰਟ ਨੂੰ ਸਹਿਯੋਗੀ ਵਜੋਂ ਨਿਯੁਕਤ ਕੀਤਾ ਸੀ

  • 983
  •  
  •  
  •  
  •