ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਹੋਇਆ ਕੋਰੋਨਾ

ਦੇਸ਼ ਵਿਚ ਚੱਲ ਰਹੇ ਕੋਰੋਨਾ ਸੰਕਟ ਦੇ ਵਿਚਕਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਹੋ ਗਏ ਹਨ। ਅਮਿਤ ਸ਼ਾਹ ਨੇ ਖ਼ੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਅਮਿਤ ਸ਼ਾਹ ਨੇ ਟਵੀਟ ਕੀਤਾ, ‘ਕੋਰੋਨਾ ਦੇ ਮੁਢਲੇ ਲੱਛਣਾਂ ਨੂੰ ਵੇਖਦਿਆਂ, ਮੈਂ ਟੈਸਟ ਕਰਵਾ ਲਿਆ ਅਤੇ ਰਿਪੋਰਟ ਪਾਜ਼ੀਟਿਵ ਆਈ ਹੈ। ਮੇਰੀ ਸਿਹਤ ਠੀਕ ਹੈ, ਪਰ ਡਾਕਟਰਾਂ ਦੀ ਸਲਾਹ ‘ਤੇ ਮੈਨੂੰ ਹਸਪਤਾਲ ਦਾਖਲ ਕਰਵਾਇਆ ਜਾ ਰਿਹਾ ਹੈ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਸਾਰੇ ਜੋ ਪਿਛਲੇ ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਏ ਹੋ, ਕਿਰਪਾ ਕਰਕੇ ਆਪਣੇ ਆਪ ਨੂੰ ਵੱਖਰਾ ਕਰੋ ਅਤੇ ਆਪਣੀ ਪੜਤਾਲ ਕਰੋ।”

ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਕੋਰੋਨਾ ਟੈਸਟ ਹੋਇਆ। ਕੋਰੋਨਾ ਟੈਸਟ ਪਾਜ਼ੇਟਿਵ ਆਉਣ ਤੋਂ ਬਾਅਦ ਡਾਕਟਰਾਂ ਦੀ ਸਲਾਹ ਤੋਂ ਬਾਅਦ ਉਨ੍ਹਾਂ ਨੂੰ ਮੇਦਾਂਤਾ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।

ਦੱਸਣਯੋਗ ਹੈ ਕਿ ਦੇਸ਼ ਵਿਚ ਕੋਰੋਨਾ ਦੀ ਰਫ਼ਤਾਰ ਤੇਜ਼ੀ ਨਾਲ ਵੱਧ ਰਹੀ ਹੈ। ਇਕ ਦਿਨ ‘ਚ 54,736 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਕੋਰੋਨਾ ਦੇ ਕੁੱਲ ਕੇਸਾਂ ਦੀ ਗਿਣਤੀ 17 ਲੱਖ ਦੇ ਪਾਰ ਪੁੱਜ ਗਈ ਹੈ। ਹਾਲਾਂਕਿ 11 ਲੱਖ ਤੋਂ ਵਧੇਰੇ ਲੋਕ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਮਹਿਜ ਦੋ ਦਿਨਾਂ ਵਿਚ ਦੇਸ਼ ‘ਚ ਕੋਰੋਨਾ ਦੇ ਕੇਸਾਂ ਨੇ 16 ਲੱਖ ਦਾ ਅੰਕੜਾ ਪਾਰ ਕੀਤਾ ਹੈ।

  • 171
  •  
  •  
  •  
  •