ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ‘ਚ ਨਸ਼ਿਆਂ ‘ਤੇ ਪੂਰਨ ਰੋਕ ਦੀ ਮੰਗ

ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਗੋਵਾਲ ਨੇ ਸ਼ਰਾਬ ਨਾਲ ਹੋਈਆਂ 112 ਤੋਂ ਵੱਧ ਮੌਤਾਂ ਦੇ ਸਬੰਧ ਵਿਚ ਆਪਣਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਾ ਭਾਵੇਂ ਜਾਇਜ਼ ਮੰਨਿਆ ਜਾਂਦਾ ਹੋਵੇ ਜਾਂ ਨਜਾਇਜ਼, ਇਸ ’ਤੇ ਰੋਕ ਲੱਗਣੀ ਚਾਹੀਦੀ ਹੈ।

ਲੌਂਗੋਵਾਲ ਨੇ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ, ਇਥੇ ਗੁਰੂ ਦੀ ਵਿਚਾਰਧਾਰਾ ਹੀ ਸੋਭਦੀ ਹੈ। ਕਿਸੇ ਵੀ ਪ੍ਰਕਾਰ ਦਾ ਨਸ਼ਾ ਪੰਜਾਬ ਦੀ ਇਤਿਹਾਸਕ ਤੇ ਧਾਰਮਿਕ ਵਿਚਾਰਧਾਰਾ ਦੇ ਉਲਟ ਹੈ। ਉਨ੍ਹਾਂ ਨੇ ਕੈਪਟਨ ਸਰਕਾਰ ’ਤੇ ਵੀ ਤਿੱਖੇ ਸਵਾਲ ਚੁੱਕੇ।

ਉਨ੍ਹਾਂ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਸ਼ਰੇਆਮ ਨਸ਼ਿਆਂ ਦੇ ਸੌਦਾਗਰ ਲੋਕਾਂ ਦੀਆਂ ਜਾਨਾਂ ਨਾਲ ਖੇਡ ਰਹੇ ਹਨ ਅਤੇ ਪੰਜਾਬ ਦੀ ਸਰਕਾਰ ਸੁੱਤੀ ਹੋਈ ਹੈ। ਇਹ ਸਰਕਾਰ ਦੀ ਵੱਡੀ ਨਲਾਇਕੀ ਹੈ, ਜਿਸ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੁਦ ਲੈਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸਾਰੇ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਪਾਸੋਂ ਕਰਵਾਈ ਜਾਵੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ।

  • 165
  •  
  •  
  •  
  •