ਅਹਿਮਦਾਬਾਦ: ਕੋਰੋਨਾ ਇਲਾਜ ਵਾਲੇ ਹਸਪਤਾਲ ‘ਚ ਲੱਗੀ ਅੱਗ, 8 ਮਰੀਜ਼ਾਂ ਦੀ ਮੌਤ

ਵੀਰਵਾਰ ਨੂੰ ਗੁਜਰਾਤ ‘ਚ ਅਹਿਮਦਾਬਾਦ ਦੇ ਇਕ ਨਿੱਜੀ ਹਸਪਤਾਲ ਦੇ ਆਈ. ਸੀ. ਯੂ. ਵਾਰਡ ਵਿਚ ਅੱਗ ਲੱਗ ਜਾਣ ਕਾਰਨ ਕੋਰੋਨਾ ਪੀੜਤ 8 ਮਰੀਜ਼ਾਂ ਦੀ ਮੌਤ ਹੋ ਗਈ।

ਅਧਿਕਾਰੀਆਂ ਨੇ ਦੱਸਿਆ ਕਿ ਅਹਿਮਦਾਬਾਦ ਵਿਚ ਨਵਰੰਗਪੁਰ ਇਲਾਕੇ ਦੇ ਹਸਪਤਾਲ ਵਿਚ ਵੀਰਵਾਰ ਤੜਕੇ 3 ਵਜੇ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿਚ ਕੋਰੋਨਾ ਦੇ ਤਕਰੀਬਨ 40 ਹੋਰ ਮਰੀਜ਼ਾਂ ਨੂੰ ਬਚਾਅ ਲਿਆ ਗਿਆ ਤੇ ਉਨ੍ਹਾਂ ਨੂੰ ਸ਼ਹਿਰ ਦੇ ਇਕ ਹੋਰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

ਅਧਿਕਾਰੀਆਂ ਮੁਤਾਬਕ ਹਲੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਹਾਦਸੇ ਵਿਚ 5 ਪੁਰਸ਼ ਅਤੇ 3 ਜਨਾਨੀਆਂ ਦੀ ਮੌਤ ਹੋਈ ਹੈ। ਅਹਿਮਦਾਬਾਦ ਫਾਇਰ ਫਾਈਟਰਜ਼ ਵਿਭਾਗ ਦੇ ਇਕ ਅਧਿਕਾਰੀ ਨੇ ਕਿਹਾ ਕਿ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰੀ ਰਾਹਤ ਫੰਡ ‘ਚੋਂ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਅੱਗ ਲੱਗਣ ਦੀ ਘਟਨਾ ‘ਚ ਜ਼ਖਮੀ ਹੋਏ ਲੋਕਾਂ ਨੂੰ 50,000 ਰੁਪਏ ਦਿੱਤੇ ਜਾਣਗੇ। 

  • 58
  •  
  •  
  •  
  •