ਪੰਥਕ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਤੋਂ ਅਸਤੀਫ਼ਾ ਮੰਗਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅਯੁੱਧਿਆ ਵਿੱਚ ਰਾਮ ਮੰਦਰ ਦੇ ਉਦਘਾਟਨੀ ਸਮਾਰੋਹ ਵਿੱਚ ਸ਼ਿਰਕਤ ਕਰਨ ਦੇ ਰੋਸ ਵਜੋਂ ਇਤਿਹਾਸਕ ਗੁਰਦੁਆਰਾ ਸ੍ਰੀ ਰੱਥ ਸਾਹਿਬ ਵਿੱਚ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਅਗਵਾਈ ਹੇਠ ਸਾਂਝੇ ਤੌਰ ’ਤੇ ਰੋਸ ਇਕੱਤਰਤਾ ਅਤੇ ਮਾਰਚ ਕੀਤਾ ਗਿਆ।

ਬੁਲਾਰਿਆਂ ਨੇ ਇੱਕ ਸੁਰ ਵਿਚ ‘ਨਰਿੰਦਰ ਮੋਦੀ ਜਾਂ ਅਯੁੱਧਿਆ ਦਾ ਦੌਰਾ ਰੱਦ ਕਰੋ ਜਾਂ ਅਸਤੀਫ਼ਾ ਦਿਓ’ ਦੇ ਨਾਅਰੇ ਲਗਾਏ। ਰੋਸ ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਦੇ ਹੱਥਾਂ ਵਿਚ ਨਾਅਰੇ ਵਾਲੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ। ਆਗੂਆਂ ਨੇ ਕਿਹਾ ਕਿ ਭਾਰਤ ਇੱਕ ਧਰਮ ਨਿਰਪੱਖ ਦੇਸ਼ ਹੈ। ਇਸ ਲਈ ਪ੍ਰਧਾਨ ਮੰਤਰੀ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਨਹੀਂ ਕਰ ਸਕਦਾ।

ਮੀਟਿੰਗ ਵਿਚ ਸਵਰਨ ਸਿੰਘ ਪੰਜਗਰਾਈਂ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਇਕਬਾਲ ਸਿੰਘ ਟਿਵਾਣਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਇਮਾਨ ਸਿੰਘ ਮਾਨ ਸਰਪ੍ਰਸਤ ਯੂਥ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਜਤਿੰਦਰ ਸਿੰਘ ਈਸੜੂ ਦਲ ਖ਼ਾਲਸਾ, ਮੁਹੰਮਦ ਨਦੀਮ ਮਲੇਰਕੋਟਲਾ, ਮੁਹੰਮਦ ਹਬੀਬ, ਸਤਿੰਦਰ ਖ਼ਾਨ, ਛੱਜੂ ਖ਼ਾਨ ਅਤੇ ਹੋਰ ਸਖ਼ਸ਼ੀਅਤਾਂ ਹਾਜ਼ਰ ਸਨ।

  • 1.1K
  •  
  •  
  •  
  •