ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਨਹੀਂ ਆਈ ਨੈਗੇਟਿਵ, ਮਨੋਜ ਤਿਵਾੜੀ ਦਾ ਟਵੀਟ ਗਲ਼ਤ

ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕੋਰੋਨਾ ਨੈਗੇਟਿਵ ਹੋਣ ਦੀ ਸੂਚਨਾ ਦੇਣ ਵਾਲੇ ਟਵੀਟ ਨੂੰ ਭਾਜਪਾ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਹਟਾ ਦਿੱਤਾ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਬਿਆਨ ਵਿਚ ਦੱਸਿਆ ਗਿਆ ਹੈ ਕਿ ਅਮਿਤ ਸ਼ਾਹ ਦੀ ਦੁਬਾਰਾ ਜਾਂਚ ਨਹੀਂ ਹੋਈ ਹੈ। ਇਸ ਤੋਂ ਪਹਿਲਾਂ ਅੱਜ ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਮਨੋਜ ਤਿਵਾੜੀ ਨੇ ਟਵੀਟ ਕਰ ਕੇ ਕਿਹਾ ਸੀ ਕਿ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ।

ਦੱਸ ਦਈਏ ਕਿ 2 ਅਗਸਤ ਨੂੰ ਗ੍ਰਹਿ ਮੰਤਰੀ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਸੀ, ਇਸ ਤੋਂ ਬਾਅਦ ਉਹਨਾਂ ਨੂੰ ਦਿੱਲੀ ਦੇ ਮੇਦਾਂਤਾ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਜ਼ਿਕਰਯੋਗ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ 2 ਅਗਸਤ ਨੂੰ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਸੀ। ਇਸ ਦੀ ਜਾਣਕਾਰੀ ਉਹਨਾਂ ਨੇ ਖੁਦ ਟਵੀਟ ਕਰ ਕੇ ਦਿੱਤੀ ਸੀ।

ਗ੍ਰਹਿ ਮੰਤਰੀ ਨੇ ਟਵੀਟ ਕੀਤਾ ਸੀ ਕਿ ਉਹਨਾਂ ਨੇ ਕੋਰੋਨਾ ਦੇ ਸ਼ੁਰੂਆਤੀ ਲੱਛਣ ਦਿਖਣ ਤੋਂ ਬਾਅਦ ਜਾਂਚ ਕਰਵਾਈ ਸੀ, ਜਿਸ ਵਿਚ ਉਹ ਕੋਵਿਡ-19 ਪਾਜ਼ੇਟਿਵ ਪਾਏ ਗਏ ਸੀ। ਉਹਨਾਂ ਨੇ ਦੱਸਿਆ ਸੀ ਕਿ ਉਹਨਾਂ ਦੀ ਸਿਹਤ ਠੀਕ ਹੈ ਪਰ ਉਹ ਡਾਕਟਰਾਂ ਦੀ ਸਲਾਹ ‘ਤੇ ਹਸਪਤਾਲ ਵਿਚ ਭਰਤੀ ਹੋ ਰਹੇ ਹਨ। ਗ੍ਰਹਿ ਮੰਤਰੀ ਨੇ ਹਾਲ ਹੀ ਵਿਚ ਸੰਪਰਕ ਵਿਚ ਆਏ ਸਾਰੇ ਲੋਕਾਂ ਨੂੰ ਜਾਂਚ ਕਰਵਾਉਣ ਲਈ ਕਿਹਾ ਸੀ।

  • 108
  •  
  •  
  •  
  •