SGPC ਨਾਲੋਂ ਤਾਂ RSS ਕਿਤੇ ਚੰਗੀ: ਸੁਖਦੇਵ ਸਿੰਘ ਢੀਂਡਸਾ

ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਸਰਪ੍ਰਸਤ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪਿੰਡ ਧੁੱਪਸੜੀ ਵਿੱਚ ਕਿਹਾ ਕਿ ਸ਼੍ਰੋਮਣੀ ਕਮੇਟੀ (ਐੱਸਜੀਪੀਸੀ) ਨਾਲੋਂ ਆਰਐੱਸਐੱਸ ਕਿਤੇ ਚੰਗੀ ਹੈ ਕਿਉਂਕਿ ਕੇਂਦਰ ਸਰਕਾਰ ਜਾਂ ਹੋਰ ਪ੍ਰਾਂਤਾਂ ’ਚ ਭਾਜਪਾ ਸਰਕਾਰ ਜਿੱਥੇ ਗ਼ਲਤ ਹੋਵੇ, ਸੰਘ ਉਸ ਨੇਤਾ ਦੇ ਤੁਰੰਤ ‘ਕੰਨ ਮਰੋੜ’ ਕੇ ਉਸ ਦੀ ਗ਼ਲਤੀ ਦਾ ਅਹਿਸਾਸ ਕਰਵਾ ਦਿੰਦਾ ਹੈ, ਪਰ ਬੇਅਦਬੀ ਕਾਂਡ, ਬਹਿਬਲ ਅਤੇ ਬਰਗਾੜੀ ਕਲਾਂ ਘਟਨਾਵਾਂ ਲਈ

ਐੱਸਜੀਪੀਸੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਨੇ ਅਕਾਲੀ ਸਰਕਾਰ ਨੂੰ ਕੁਝ ਕਹਿਣ ਦੀ ਹਿੰਮਤ ਨਹੀਂ ਕੀਤੀ।
ਢੀਂਡਸਾ ਨੇ ਦੁਹਰਾਇਆ ਕਿ ਉਹ ਕੋਈ ਚੋਣ ਨਹੀਂ ਲੜਨਗੇ ਪਰ ਪੰਜਾਬ ਨੂੰ ਤਬਾਹੀ ਕੰਢੇ ਖੜ੍ਹਾ ਕਰਨ ਲਈ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਰਾਜਸੀ ਤੌਰ ’ਤੇ ਖ਼ਤਮ ਕਰਨ ਲਈ ਮੁਹਿੰਮ ਵਿੱਢ ਰਹੇ ਹਨ। ਉਨ੍ਹਾਂ ਪਾਰਟੀ ਦੇ ਸੀਨੀਅਰ ਲੀਡਰਾਂ ਨੂੰ ਸਪੱਸ਼ਟ ਕਰ ਦਿੱਤਾ ਕਿ ਜੋ ਵੀ ਸ਼੍ਰੋਮਣੀ ਕਮੇਟੀ ਦੀ ਚੋਣ ਲੜੇਗਾ, ਉਹ ਰਾਜਸੀ ਅਹੁਦੇ ਵੱਲ ਝਾਕ ਨਹੀਂ ਰੱਖੇਗਾ।

ਬਾਦਲ ਪਰਿਵਾਰ ਵੱਲੋਂ ਬੱਸਾਂ ਪਾਉਣ, ਹੋਟਲ ਬਣਾਉਣ ਅਤੇ ਵੱਡੀਆਂ ਜਾਇਦਾਦਾਂ ਬਣਾਉਣ ਤੋਂ ਸੰਗਤ ਨੂੰ ਜਾਣੂ ਕਰਵਾਉਂਦਿਆਂ ਉਨ੍ਹਾਂ ਦੱਸਿਆ ਕਿ ਹੁਣ ਇਸੇ ਬਾਦਲ ਪਰਿਵਾਰ ਤੋਂ ਸੀਨੀਅਰ ਲੀਡਰ ਕਿਨਾਰਾ ਕਰਨ ਲੱਗ ਪਏ ਹਨ। ਉਨ੍ਹਾਂ ਬਾਦਲਾਂ ’ਤੇ ਪਾਰਟੀ, ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਦਾ ਦੁਰਉਪਯੋਗ ਕਰਨ ਦੇ ਇਲਜ਼ਾਮ ਲਾਉਂਦਿਆਂ ਸਿੱਖ ਕੌਮ ਨੂੰ ਸੱਦਾ ਦਿੱਤਾ ਕਿ ਉਹ ਪੰਥਕ ਮਰਿਆਦਾ ਦੀ ਬਹਾਲੀ ਲਈ ਸ਼੍ਰੋਮਣੀ ਅਕਾਲੀ ਦਲ (ਡੀ) ਦਾ ਸਾਥ ਦੇਣ।

  • 1.6K
  •  
  •  
  •  
  •