ਕੋਰੋਨਾ: ਪੰਜਾਬ ‘ਚ 987 ਨਵੇਂ ਕੇਸ, 24 ਲੋਕਾਂ ਦੀ ਹੋਈ ਮੌਤ

ਪੰਜਾਬ ‘ਚ ਕੋਰੋਨਾ ਵਾਇਰਸ ਦੀ ਰਫ਼ਤਾਰ ਦਿਨ-ਬ-ਦਿਨ ਵਧ ਰਹੀ ਹੈ। ਹੁਣ ਰੋਜ਼ਾਨਾ ਸੂਬੇ ਵਿਚ ਇੱਕ ਹਜ਼ਾਰ ਦੇ ਕਰੀਬ ਕੋਰੋਨਾ ਕੇਸ ਆ ਰਹੇ ਹਨ। ਬੀਤੇ ਕੱਲ੍ਹ ਪੰਜਾਬ ‘ਚ 987 ਨਵੇਂ ਕੇਸ ਦਰਜ ਕੀਤੇ ਗਏ ਜਦਕਿ 24 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ।

ਇਸ ਦੇ ਨਾਲ ਹੀ ਪੰਜਾਬ ‘ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ 586 ਹੋ ਗਿਆ ਹੈ। ਪੰਜਾਬ ‘ਚ ਕੋਰੋਨਾ ਵਾਇਰਸ ਦੇ ਹੁਣ ਤਕ 23,903 ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ 15,319 ਲੋਕ ਕੋਰੋਨਾ ਖਿਲਾਫ ਜੰਗ ਜਿੱਤ ਚੁੱਕੇ ਹਨ ਯਾਨੀ ਕਿ ਠੀਕ ਹੋਕੇ ਘਰਾਂ ਨੂੰ ਪਰਤ ਗਏ। ਮੌਜੂਦਾ ਸਮੇਂ 7,998 ਐਕਟਿਵ ਕੇਸ ਹਨ।

ਮੌਜੂਦਾ ਸਮੇਂ ਪੰਜਾਬ ‘ਚ 131 ਲੋਕ ਆਕਸੀਜ਼ਨ ਸਪੋਰਟ ‘ਤੇ ਹਨ ਤੇ 22 ਲੋਕਾਂ ਦੀ ਹਾਲਤ ਗੰਭੀਰ ਹੈ ਜੋ ਵੈਂਟੀਲੇਟਰ ‘ਤੇ ਹਨ। ਕੱਲ੍ਹ ਲੁਧਿਆਣਾ ‘ਚ 316 ਨਵੇਂ ਕੇਸ ਸਾਹਮਣੇ ਆਏ ਤੇ ਪਟਿਆਲਾ ‘ਚ 204 ਲੋਕ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਪੰਜਾਬ ‘ਚ ਐਤਵਾਰ ਨੂੰ 459 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤੇ।

  • 212
  •  
  •  
  •  
  •