ਆਰਐੱਸਐੱਸ ਦੇ ਹੁਕਮਾਂ ‘ਤੇ ਚੱਲ ਰਹੇ ਨੇ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ: ਹਰਪਾਲ ਚੀਮਾ

ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਆਰਐੱਸਐੱਸ ਦੇ ਹੁਕਮਾਂ ’ਤੇ ਕੰਮ ਕਰ ਰਹੇ ਹਨ।

ਇਕ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਹਿੰਦੇ ਹਨ ਕਿ ਗੁਰੂ ਗੋਬਿੰਦ ਸਿੰਘ ਨੇ ਰਾਮਾਇਣ ਲਿਖੀ ਹੈ ਤੇ ਦੂਜੇ ਪਾਸੇ ਇਕ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਕਿਹਾ ਹੈ ਕਿ ਗੁਰੂ ਨਾਨਕ ਦੇਵ ਤੇ ਗੁਰੂ ਗੋਬਿੰਦ ਸਿੰਘ, ਲਵ- ਕੁਸ਼ ਦੇ ਵੰਸ਼ਜ਼ ਹਨ ਪਰ ਇਸ ਸਭ ਦੇ ਬਾਵਜੂਦ ਸ਼੍ਰੋਮਣੀ ਕਮੇਟੀ ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਚੁੱਪ ਹਨ। ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਦੇ 267 ਪਾਵਨ ਸਰੂਪ ਵੀ ਆਰਐੱਸਐੱਸ ਦੇ ਹਵਾਲੇ ਕੀਤੇ ਜਾਣ ਦਾ ਖ਼ਦਸ਼ਾ ਜਤਾਇਆ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਰਗਾੜੀ-ਬਹਿਬਲ ਕਲਾਂ ਬੇਇਨਸਾਫ਼ੀਆਂ ਵਿਰੁੱਧ ਇਨਸਾਫ਼ ਦੀ ਮੰਗ ਕਰਨ ਵਾਲੀ ਸੰਗਤ ਨੂੰ ਵਿਹਲੀ ਜਨਤਾ ਦੱਸਣ ਵਾਲੇ ਸੁਖਬੀਰ ਸਿੰਘ ਬਾਦਲ ਕਿਹੜੇ ਮੂੰਹ ਅਜਿਹੇ ਡਰਾਮੇ ਕਰ ਰਹੇ ਹਨ। ਹਰਪਾਲ ਸਿੰਘ ਚੀਮਾ ਅਤੇ ਕੁਲਤਾਰ ਸਿੰਘ ਸੰਧਵਾਂ ਨੇ ਭੇਦਭਰੇ ਢੰਗ ਨਾਲ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਪਵਿੱਤਰ ਸਰੂਪਾਂ ਦੇ ਮਾਮਲੇ ‘ਤੇ ਸੁਖਬੀਰ ਸਿੰਘ ਬਾਦਲ ਅਤੇ ਐੱਸ. ਜੀ. ਪੀ. ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਕੋਲੋਂ ਸਪੱਸ਼ਟੀਕਰਨ ਮੰਗਿਆ। ਉਨ੍ਹਾਂ ਕਿਹਾ ਕਿ ਬਾਦਲ ਤੇ ਕਾਂਗਰਸੀ ਮਿਲੇ ਹੋਏ ਹਨ।

  •  
  •  
  •  
  •  
  •