ਪੰਜਾਬ ‘ਚ 1002 ਨਵੇਂ ਕੋਰੋਨਾ ਕੇਸ ਦਰਜ, 32 ਲੋਕਾਂ ਦੀ ਹੋਈ ਮੌਤ

ਪੰਜਾਬ ‘ਚ ਕੋਰੋਨਾ ਵਾਇਰਸ ਕਹਿਰ ਨਿਰਵਿਘਨ ਜਾਰੀ ਹੈ। ਸੂਬੇ ‘ਚ ਕੁੱਲ 1,002 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਮੀਡੀਆ ਬੁਲਟਿਨ ਮੁਤਾਬਕ ਸੂਬੇ ‘ਚ 1002 ਨਵੇਂ ਕੇਸ ਆਉਣ ਨਾਲ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 25,889 ਹੋ ਗਈ ਹੈ।

ਸਰਕਾਰੀ ਮੀਡੀਆ ਬੁਲਟਿਨ ਮੁਤਾਬਕ ਮੰਗਲਵਾਰ ਨੂੰ ਸੂਬੇ ‘ਚ 32 ਮੌਤਾਂ ਦਰਜ ਕੀਤੀਆਂ ਗਈਆਂ ਹਨ, ਜਿਸ ਦੇ ਨਾਲ ਸੂਬੇ ‘ਚ ਕੁੱਲ ਮੌਤਾਂ ਦੀ ਗਿਣਤੀ ਵਧ ਕੇ 636 ਹੋ ਗਈ ਹੈ। ਉੱਥੇ ਹੀ ਹੁਣ ਤੱਕ 16,790 ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਤੇ 8,463 ਐਕਟਿਵ ਕੇਸ ਹਨ।

ਬੀਤੇ ਕੱਲ੍ਹ ਸਭ ਤੋਂ ਵੱਧ 252 ਮਾਮਲੇ ਮਹਾਂਨਗਰ ਲੁਧਿਆਣਾ ‘ਚ ਦਰਜ ਕੀਤੇ ਗਏ ਹਨ। ਜਿਸ ਨਾਲ ਜ਼ਿਲ੍ਹੇ ‘ਚ ਮਰੀਜ਼ਾਂ ਦੀ ਗਿਣਤੀ ਵਧ ਕੇ 5,701 ਹੋ ਗਈ ਹੈ ਜੋ ਕਿ ਸੂਬੇ ‘ਚ ਸਭ ਤੋਂ ਜ਼ਿਆਦਾ ਹੈ। ਉੱਥੇ ਹੀ ਦੂਜੇ ਨੰਬਰ ‘ਤੇ ਜਲੰਧਰ ‘ਚ 3,296 ਤੇ ਅੰਮ੍ਰਿਤਸਰ ‘ਚ 2,513 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ।

  • 95
  •  
  •  
  •  
  •