ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਹਾਲਤ ਗੰਭੀਰ

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਉਹ ਹੁਣ ਵੀ ਬੇਹੋਸ਼ੀ ਵਿਚ ਹਨ। ਫ਼ੌਜ ਦੇ ਰਿਸਰਚ ਐਂਡ ਰੈਫਰਲ ਹਸਪਤਾਲ ਨੇ ਅੱਜ ਬਿਆਨ ਜਾਰੀ ਕਰ ਕੇ ਇਹ ਜਾਣਕਾਰੀ ਦਿੱਤੀ। ਮੁਖਰਜੀ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਕਿਹਾ ਦਿਮਾਗ ਦੀ ਸਰਜਰੀ ਤੋਂ ਬਾਅਦ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਹ ਹੁਣ ਵੀ ਵੈਂਟੀਲੇਟਰ ‘ਤੇ ਹਨ।

ਦੱਸਣਾ ਬਣਦਾ ਹੈ ਕਿ ਕਿ 84 ਸਾਲ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ 10 ਅਗਸਤ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਉਨ੍ਹਾਂ ਦੇ ਦਿਮਾਗ ਦੀ ਸਰਜਰੀ ਕੀਤੀ ਗਈ ਸੀ। ਇਸ ਤੋਂ ਪਹਿਲਾਂ ਕੋਰੋਨਾ ਜਾਂਚ ਵਿਚ ਉਨ੍ਹਾਂ ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਸੀ।

ਇਸ ਦਰਮਿਆਨ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਜੀ ਦੀ ਸਿਹਤ ਨੂੰ ਲੈ ਕੇ ਆ ਰਹੀਆਂ ਦਿਹਾਂਤ ਦੀਆਂ ਖ਼ਬਰਾਂ ਤੋਂ ਨਾਰਾਜ਼ ਉਨ੍ਹਾਂ ਦੇ ਪੁੱਤਰ ਸਾਬਕਾ ਸੰਸਦ ਮੈਂਬਰ ਅਭਿਜੀਤ ਮੁਖਰਜੀ ਅਤੇ ਉਨ੍ਹਾਂ ਦੀ ਧੀ ਅਤੇ ਕਾਂਗਰਸ ਨੇਤਾ ਸ਼ਰਮਿਸ਼ਠਾ ਮੁਖਰਜੀ ਨੇ ਇਹਨਾਂ ਖਬਰਾਂ ਦਾ ਖੰਡਨ ਕੀਤਾ। ਅਭਿਜੀਤ ਮੁਖਰਜੀ ਨੇ ਟਵੀਟ ਕੀਤਾ ਕਿ ਕਈ ਸੀਨੀਅਰ ਪੱਤਰਕਾਰਾਂ ਦੇ ਸੋਸ਼ਲ ਮੀਡੀਆ ‘ਤੇ ਗਲਤ ਖ਼ਬਰਾਂ ਫੈਲਾਉਣ ਨਾਲ ਸਪੱਸ਼ਟ ਹੋ ਗਿਆ ਹੈ ਕਿ ਭਾਰਤ ‘ਚ ਮੀਡੀਆ ਫਰਜ਼ੀ ਖ਼ਬਰਾਂ ਦੀ ਇਕ ਫੈਕਟਰੀ ਬਣ ਗਈ ਹੈ। ਦਸ ਦਈਏ ਕਿ ਪ੍ਰਣਬ ਮੁਖਰਜੀ 2012 ਤੋਂ 2017 ਤੱਕ ਭਾਰਤ ਦੇ ਰਾਸ਼ਟਰਪਤੀ ਰਹੇ।

  • 64
  •  
  •  
  •  
  •