ਅਫ਼ਗਾਨਿਸਤਾਨ ਸਰਕਾਰ ਵੱਲੋਂ 400 ਤਾਲਿਬਾਨੀ ਕੈਦੀਆਂ ਦੀ ਰਿਹਾਈ ਸ਼ੁਰੂ

ਅਫ਼ਗਾਨਿਸਤਾਨ ਦੀ ਸਰਕਾਰ ਨੇ ਆਖ਼ਰੀ 400 ਤਾਲਿਬਾਨੀ ਛੱਡਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ, ਜਿਸ ਵਿਚੋਂ ਬੀਤੇ ਦਿਨ 80 ਤਾਲਿਬਾਨੀਆਂ ਨੂੰ ਛੱਡ ਦਿੱਤਾ ਗਿਆ ਹੈ। ਇਸ ਰਿਹਾਈ ਨਾਲ ਅਫ਼ਗਾਨ ਸਰਕਾਰ ਤੇ ਤਾਲਿਬਾਨ ਵਿਚਾਲੇ ਸ਼ਾਂਤੀ ਵਾਰਤਾ ਦਾ ਰਾਹ ਖੁੱਲ੍ਹ ਗਿਆ ਹੈ।

ਇਨ੍ਹਾਂ ਕੈਦੀਆਂ ਦੀ ਰਿਹਾਈ ਨੂੰ ਲੈ ਕੇ ਦੋਵੇਂ ਧਿਰਾਂ ‘ਚ ਅੜਿੱਕਾ ਬਣ ਗਿਆ ਸੀ। ਇਹ ਉਮੀਦ ਪ੍ਰਗਟਾਈ ਜਾ ਰਹੀ ਹੈ ਕਿ ਦੋਵਾਂ ‘ਚ 20 ਅਗਸਤ ਤੋਂ ਵਾਰਤਾ ਸ਼ੁਰੂ ਹੋ ਸਕਦੀ ਹੈ। ਕੌਮੀ ਸੁਰੱਖਿਆ ਪ੍ਰੀਸ਼ਦ ਦੇ ਬੁਲਾਰੇ ਜਾਵੇਦ ਫੈਜ਼ਲ ਨੇ ਸ਼ੁੱਕਰਵਾਰ ਨੂੰ ਤਾਲਿਬਾਨੀ ਕੈਦੀਆਂ ਨੂੰ ਰਿਹਾਅ ਕੀਤੇ ਜਾਣ ਦਾ ਐਲਾਨ ਕੀਤਾ।

ਏਐੱਫਪੀ ਦੀ ਰਿਪੋਰਟ ਅਨੁਸਾਰ, ਅਫ਼ਗਾਨੀ ਰਾਸ਼ਟਰਪਤੀ ਅਸ਼ਰਫ ਗਨੀ ਨੇ ਵੀਰਵਾਰ ਨੂੰ ਚੇਤਾਵਨੀ ਦਿੱਤੀ ਕਿ ਉਨ੍ਹਾਂ ਦੀ ਰਿਹਾਈ ਦੁਨੀਆ ਲਈ ਇੱਕ “ਖਤਰਾ” ਹੈ।

ਇਧਰ, ਤਾਲਿਬਾਨ ਦੇ ਪ੍ਰਤੀਨਿਧੀਆਂ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ। ਇਹ ਰਿਹਾਈ ਬੀਤੀ 29 ਫਰਵਰੀ ਨੂੰ ਅਮਰੀਕਾ ਤੇ ਤਾਲਿਬਾਨ ਵਿਚਾਲੇ ਹੋਏ ਸ਼ਾਂਤੀ ਸਮਝੌਤੇ ਤਹਿਤ ਕੀਤੀ ਜਾ ਰਹੀ ਹੈ। ਇਸ ਸਮਝੌਤੇ ‘ਚ ਅਫ਼ਗਾਨ ਸਰਕਾਰ ਵੱਲੋਂ ਫੜੇ ਗਏ ਪੰਜ ਹਜ਼ਾਰ ਤਾਲਿਬਾਨੀ ਕੈਦੀਆਂ ਨੂੰ ਰਿਹਾਅ ਕਰਨ ਦੀ ਵਿਵਸਥਾ ਕੀਤੀ ਗਈ ਹੈ।

  • 120
  •  
  •  
  •  
  •