ਅੰਮ੍ਰਿਤਸਰ ਕੇਂਦਰੀ ਜੇਲ੍ਹ ‘ਚ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਆਪਣੀ ਸੁਰੱਖਿਆ ਸੰਬੰਧੀ ਹਮੇਸ਼ਾ ਸੁਰਖ਼ੀਆਂ ‘ਚ ਰਹਿੰਦੀ ਹੈ ਜਿਸ ਦੀ ਤਾਜ਼ਾ ਮਿਸਾਲ ਉਸ ਵੇਲੇ ਸਾਹਮਣੇ ਆਈ ਜਦੋਂ ਜ਼ਿਲ੍ਹਾ ਸੰਗਰੂਰ ਦੇ 29 ਸਾਲਾ ਨੌਜਵਾਨ ਮਨਦੀਪ ਸਿੰਘ ਸੋਨੀ ਭੁੱਲਰ ਦੀ ਕੱਲ੍ਹ ਸਵੇਰੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ।

ਜਿਸ ਨੌਜਵਾਨ ਦੀ ਮੌਤ ਹੋਈ ਸੀ ਅਜੇ ਤਕ ਪਰਿਵਾਰਕ ਮੈਂਬਰਾਂ ਨੂੰ ਨਾ ਤਾਂ ਮ੍ਰਿਤਕ ਦੇਹ ਬਾਰੇ ਕੁੱਝ ਦੱਸਿਆ ਜਾ ਰਿਹਾ ਹੈ ਅਤੇ ਨਾ ਹੀ ਕੋਈ ਜੇਲ੍ਹ ਅਧਿਕਾਰੀ, ਪੁਲਿਸ ਅਧਿਕਾਰੀ ਅਤੇ ਪ੍ਰਸ਼ਾਸਨਿਕ ਅਧਿਕਾਰੀ ਉਨ੍ਹਾਂ ਨੂੰ ਮਿਲ ਰਿਹਾ ਹੈ। ਪਰਿਵਾਰ ਮੈਂਬਰਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਬੇਟੇ ਮਨਦੀਪ ਸਿੰਘ ਸੋਨੀ ਦੀ ਮ੍ਰਿਤਕ ਦੇਹ ਦਿੱਤੀ ਜਾਵੇ ਅਤੇ ਪੋਸਟਮਾਰਟਮ ਕਰਵਾ ਕੇ ਬਣਦੀ ਕਾਰਵਾਈ ਕੀਤੀ ਜਾਵੇ।

ਮ੍ਰਿਤਕ ‘ਤੇ 307 ਦਾ ਮੁਕੱਦਮਾ ਦਰਜ ਸੀ। ਸੂਤਰਾਂ ਮੁਤਾਬਕ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ। ਨਸ਼ਾ ਕਰਦਿਆਂ ਸਮੇਂ ਸਰਿੰਜ ਉਸ ਦੇ ਅੰਦਰ ਹੀ ਰਹਿ ਗਈ। ਨੌਜਵਾਨ ਦੀ ਮੌਤ ਤੋਂ ਬਾਅਦ ਜੇਲ੍ਹ ਅੰਦਰ ਹਵਾਲਾਤੀਆਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

  • 175
  •  
  •  
  •  
  •