ਕੈਪਟਨ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਸਮਝੌਤਾ ਨਾ ਕਰਨ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਦਰਿਆਈ ਪਾਣੀਆਂ ਦੇ ਮੁੱਦੇ ‘ਤੇ ਰਾਜ ਦੇ ਮਹੱਤਵਪੂਰਨ ਹਿੱਤਾਂ ਨਾਲ ਸਮਝੌਤਾ ਕਰਨ ਵਾਲੇ ਗੁਪਤ ਸਮਝੌਤੇ ਖਿਲਾਫ ਹਨ, ਕਿਉਂਕਿ ਦਰਿਆਈ ਪਾਣੀ ਸਰਹੱਦੀ ਸੂਬੇ ਦੇ ਲੋਕਾਂ ਲਈ ਖਾਸ ਤੌਰ ‘ਤੇ ਜੀਵਨ ਦਾ ਮਹੱਤਵਪੂਰਨ ਹਿੱਸਾ ਹੈ।

ਉਨ੍ਹਾਂ ਕਿਹਾ ਕਿ ਰਿਪੇਰੀਅਨ ਸਿਧਾਂਤ ਤਹਿਤ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਅਕਾਲੀ ਦਲ, ਮੁੱਖ ਮੰਤਰੀ ਨੂੰ ਹਮਾਇਤ ਦੇਵੇਗਾ। ਉਨ੍ਹਾਂ ਕਿਹਾ ਕਿ ਸਤਲੁਜ-ਯਮੁਨਾ ਲਿੰਕ ਨਹਿਰ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਇਕਲੌਤਾ ਸੂਬਾ ਹੈ ਤੇ ਵਿਸ਼ਵ ਦਾ ਸ਼ਾਇਦ ਇਕਲੌਤਾ ਖੇਤਰ ਹੈ, ਜਿੱਥੇ ਰਿਪੇਰੀਅਨ ਸਿਧਾਂਤਾਂ ਦੀ ਉਲੰਘਣਾ ਹੋ ਰਹੀ ਹੈ।

ਸੁਖਬੀਰ ਨੇ ਕਿਹਾ ਕਿ ਪਹਿਲਾਂ ਤੋਂ ਹੀ ਪਾਣੀ ਤੇ ਮੁੱਦੇ ‘ਤੇ ਅਤੇ ਨਾਲ ਹੀ ਆਪਣੀ ਰਾਜਧਾਨੀ ਚੰਡੀਗੜ੍ਹ ਦੇ ਆਪਣੇ ਕਾਨੂੰਨੀ ਤੇ ਸੰਵਿਧਾਨਕ ਅਧਿਕਾਰਾਂ ਤੋਂ ਵਾਂਝਾ ਕਰਕੇ ਪੰਜਾਬ ਨਾਲ ਵੱਡੀ ਪੱਧਰ ‘ਤੇ ਬੇਨਿਸਾਫੀ ਕੀਤੀ ਜਾ ਰਹੀ ਸੀ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਰਿਪੇਰੀਅਨ ਸਿਧਾਂਤ ‘ਤੇ ਡੱਟ ਕੇ ਪਹਿਰਾ ਦੇਣ। ਅਜਿਹਾ ਕਰਨ ਵਿਚ ਅਸੀਂ ਉਨ੍ਹਾਂ ਦੀ ਬਿਨਾਂ ਸ਼ਰਤ ਪੁਰਜ਼ੋਰ ਹਮਾਇਤ ਕਰਾਂਗੇ।

  • 176
  •  
  •  
  •  
  •