ਗ੍ਰਹਿ ਮੰਤਰੀ ਅਮਿਤ ਸ਼ਾਹ ਸਿਹਤ ਖ਼ਰਾਬ ਹੋਣ ਕਾਰਨ ਏਮਜ਼ ‘ਚ ਦਾਖਲ

ਬੀਜੇਪੀ ਦੇ ਸੀਨੀਅਰ ਨੇਤਾ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸਾਹ ਲੈਣ ‘ਚ ਪ੍ਰੇਸ਼ਾਨੀ ਦੇ ਚੱਲਦਿਆਂ ਸ਼ਾਹ ਨੂੰ ਦਿੱਲੀ ਦੇ ਏਮਜ਼ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਹਸਪਤਾਲ ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਸ੍ਰੀ ਸ਼ਾਹ ਨੂੰ ਥਕਾਵਟ ਅਤੇ ਸਰੀਰ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਇਥੇ ਦਾਖਲ ਕਰਵਾਇਆ ਗਿਆ ਸੀ। ਏਮਜ਼ ਵੱਲੋਂ ਜਾਰੀ ਬਿਆਨ ਅਨੁਸਾਰ ਉਹ ਠੀਕ ਹਨ ਅਤੇ ਹਸਪਤਾਲ ਤੋਂ ਆਪਣਾ ਕੰਮ ਕਰ ਰਹੇ ਹਨ।

ਬਿਆਨ ਵਿੱਚ ਕਿਹਾ ਗਿਆ ਹੈ, “ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਿਛਲੇ ਤਿੰਨ-ਚਾਰ ਦਿਨਾਂ ਤੋਂ ਥਕਾਵਟ ਅਤੇ ਸਰੀਰ ਦੇ ਦਰਦ ਦੀ ਸ਼ਿਕਾਇਤ ਕੀਤੀ ਸੀ। ਉਨ੍ਹਾਂ ਦੇ ਕਰੋਨਾ ਜਾਂਚ ਦੀ ਪੁਸ਼ਟੀ ਨਹੀਂ ਹੋਈ।”
ਦੱਸ ਦਈਏ ਕਿ ਉਹ ਹਾਲ ਹੀ ‘ਚ ਕੋਰੋਨਾ ਵਾਇਰਸ ਤੋਂ ਠੀਕ ਹੋਏ ਸਨ। ਕੋਰੋਨਾ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਹੀ 14 ਨੂੰ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।

  • 441
  •  
  •  
  •  
  •