ਮੁਲਤਾਨੀ ਅਗਵਾ ਮਾਮਲਾ: ਸੁਮੇਧ ਸੈਣੀ ਦੇ ਚਹੇਤੇ ਦੋ ਸਾਬਕਾ ਅਫ਼ਸਰਾਂ ਦੀ ਜ਼ਮਾਨਤ ਮਨਜ਼ੂਰ

ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ’ਚ ਲਾਪਤਾ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਹੋਰ ਸੇਵਾਮੁਕਤ ਅਫ਼ਸਰਾਂ ਖ਼ਿਲਾਫ਼ ਦਰਜ ਮਾਮਲੇ ਦੀ ਸੁਣਵਾਈ ਮੁਹਾਲੀ ਅਦਾਲਤ ’ਚ ਹੋਈ ਤੇ ਉਧਰ ਸੁਮੇਧ ਸੈਣੀ ਨੇ ਇਸ ਮਾਮਲੇ ‘ਚ ਹਾਈ ਕੋਰਟ ਵਿਚ ਪਹੁੰਚ ਕੀਤੀ ਹੈ।

ਅਦਾਲਤ ਨੇ ਮਾਮਲੇ ’ਚ ਨਾਮਜ਼ਦ ਯੂਟੀ ਪੁਲੀਸ ਦੇ ਦੋ ਸੇਵਾਮੁਕਤ ਇੰਸਪੈਕਟਰਾਂ ਅਨੋਖ ਸਿੰਘ ਤੇ ਜਗੀਰ ਸਿੰਘ ਦੀ ਪੱਕੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਜ਼ਮਾਨਤਾਂ ਰੱਦ ਕਰਵਾਉਣ ਲਈ ਦਾਇਰ ਕੀਤੀਆਂ ਦੋਵੇਂ ਅਰਜ਼ੀਆਂ ਵਾਪਸ ਲਈਆਂ ਗਈਆਂ। ਅਦਾਲਤ ਨੇ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਧਾਰਾ-302 ਦੇ ਜੁਰਮ ਦਾ ਵਾਧਾ ਕਰਨ ਦੀ ਸੂਰਤ ’ਚ ਗ੍ਰਿਫ਼ਤਾਰੀ ਸਬੰਧੀ ਤਿੰਨ ਦਿਨ ਦਾ ਅਗਾਊਂ ਨੋਟਿਸ ਦੇਣਾ ਹੋਵੇਗਾ।

ਸੇਵਾ ਮੁਕਤ ਪੁਲਿਸ ਇੰਸਪੈਕਟਰ ਅਨੋਖ ਸਿੰਘ ਅਤੇ ਸੇਵਾ ਮੁਕਤ ਪੁਲਿਸ ਇੰਸਪੈਕਟਰ ਜਗੀਰ ਸਿੰਘ ‘ਤੇ ਦੋਸ਼ ਹੈ ਕਿ ਉਹਨਾਂ ਨੇ ਡੀਜੀਪੀ ਸੁਮੇਧ ਸੈਣੀ ਮਾਮਲੇ ਵਿਚ ਗਵਾਹਾਂ ਨੂੰ ਧਮਕਾਇਆ ਸੀ।

ਅਨੋਖ ਸਿੰਘ

ਉਧਰ ਬਲਵੰਤ ਮੁਲਤਾਨੀ ਅਗਵਾ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਹਾਈਕੋਰਟ ਵਿੱਚ ਪਟੀਸ਼ਨ ਪਾਈ ਹੈ, ਸੈਣੀ ਨੇ ਪੰਜਾਬ ਪੁਲਿਸ ‘ਤੇ ਬੇਭਰੋਸਗੀ ਜਤਾਉਂਦੇ ਹੋਏ CBI ਜਾਂਚ ਜਾਂ ਫਿਰ ਸੂਬੇ ਤੋਂ ਬਾਹਰ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ,ਸਿਰਫ਼ ਇੰਨਾ ਹੀ ਨਹੀਂ ਸਾਬਕਾ ਡੀਜੀਪੀ ਨੇ ਮੰਗ ਕੀਤੀ ਹੈ ਕਿ ਜਦੋਂ ਤੱਕ ਹਾਈਕੋਰਟ ਵਿੱਚ ਰਿਟ ਪਟੀਸ਼ਨ ਪੈਂਡਿੰਗ ਹੈ ਤਾਂ ਤੱਕ ਮਾਮਲੇ ਵਿੱਚ ਗਠਿਤ SIT ਦੀ ਜਾਂਚ ‘ਤੇ ਰੋਕ ਲਗਾਈ ਜਾਵੇ।

ਦੱਸ ਦਈਏ ਕਿ 1991 ਵਿੱਚ ਸੁਮੇਧ ਸਿੰਘ ਸੈਣੀ ਚੰਡੀਗੜ੍ਹ ਦੇ ਐੱਸਐੱਸਪੀ ਸਨ, ਸੈਣੀ ‘ਤੇ ਉਸ ਵੇਲੇ ਹਮਲਾ ਹੋਇਆ ਸੀ ਜਿਸ ਵਿੱਚ ਸੁਮੇਧ ਸੈਣੀ ਦੇ ਚਾਰ ਸੁਰੱਖਿਆ ਮੁਲਾਜ਼ਮਾਂ ਦੀ ਮੌਤ ਹੋ ਗਈ ਸੀ, ਦੋਸ਼ ਹੈ ਕਿ ਸੁਮੇਧ ਸਿੰਘ ਸੈਣੀ ਦੇ ਇਸ਼ਾਰੇ ‘ਤੇ ਸਾਬਕਾ IAS ਅਫ਼ਸਰ ਦਰਸ਼ਨ ਸਿੰਘ ਮੁਲਤਾਨੀ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਨੂੰ ਘਰ ਤੋਂ ਚੁੱਕਿਆ ਗਿਆ ਸੀ, ਇਸ ਤੋਂ ਬਾਅਦ ਕਿਹਾ ਗਿਆ ਸੀ ਕਿ ਬਲਵੰਤ ਸਿੰਘ ਮੁਲਤਾਨੀ ਪੁਲਿਸ ਦੀ ਗਿਰਫ਼ਤ ਤੋਂ ਭੱਜ ਗਿਆ ਸੀ ਜਦਕਿ ਮੁਲਤਾਨੀ ਦੇ ਪਰਿਵਾਰ ਦਾ ਇਲਜ਼ਾਮ ਹੈ ਕਿ ਪੁਲਿਸ ਤਸ਼ੱਦਦ ਦੌਰਾਨ ਉਸ ਦੀ ਮੌਤ ਹੋਈ ਸੀ

  • 123
  •  
  •  
  •  
  •