ਐੱਸਵਾਈਐੱਲ ਦਾ ਮੁੱਦਾ ਪੰਜਾਬ ਅੰਦਰ ਹਥਿਆਰਬੰਦ ਬਗ਼ਾਵਤ ਨੂੰ ਜਨਮ ਦੇ ਸਕਦਾ ਹੈ: ਦਲ ਖ਼ਾਲਸਾ

ਐਸਵਾਈਐਲ ਨਹਿਰ ਦਾ ਮੁੱਦਾ ਫ਼ਿਰ ਚਰਚਾ ਵਿਚ ਆ ਗਿਆ ਹੈ। ਇਸ ਤੋਂ ਸਿੱਖ ਜਥੇਬੰਦੀਆਂ ਨੇ ਫ਼ਿਰ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸਤਲੁਜ-ਯੁਮਨਾ ਲਿੰਕ ਨਹਿਰ ਦੀ ਉਸਾਰੀ ਨੂੰ ਨਾਮੁਮਕਿਨ ਦੱਸਦਿਆਂ ਦਲ ਖਾਲਸਾ ਨੇ ਆਖਿਆ ਕਿ ਪੰਜਾਬ ਕੋਲ ਗ਼ੈਰ-ਰਾਇਪੇਰੀਅਨ ਸੂਬਿਆਂ ਨੂੰ ਦੇਣ ਲਈ ਦਰਿਆਈ ਪਾਣੀ ਦੀ ਇੱਕ ਵੀ ਵਾਧੂ ਬੂੰਦ ਨਹੀਂ ਹੈ। ਜਥੇਬੰਦੀ ਨੇ ਕਿਹਾ ਕਿ ਮਸਲਾ ਪਾਣੀਆਂ ਦੀ ਵੰਡ ਦਾ ਨਹੀਂ, ਸਗੋਂ ਪਾਣੀਆਂ ਦੀ ਮਾਲਕੀ ਦਾ ਹੈ ਅਤੇ ਪੰਜਾਬ ਸੂਬਾ ਬਿਆਸ, ਸਤਲੁਜ ਅਤੇ ਰਾਵੀ ਦੇ ਪਾਣੀਆਂ ਦਾ ਮਾਲਕੀ ਹੱਕ ਰੱਖਦਾ ਹੈ।

ਦਲ਼ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਲੁੱਟ ਜਾਰੀ ਰੱਖਣ ਲਈ ਹੀ ਕੇਂਦਰ ਸਰਕਾਰ ਨੇ ਗ਼ੈਰ-ਰਿਪੇਰੀਅਨ ਸਿਧਾਂਤ ਅਤੇ ਨਿਯਮ ਦੇ ਉਲਟ ਜਾ ਕੇ ਸਤਲੁਜ-ਯੁਮਨਾ ਲਿੰਕ ਨਹਿਰ ਬਣਾਉਣ ਦਾ ਫ਼ੈਸਲਾ ਲਿਆ ਸੀ। ਉਨ੍ਹਾਂ ਨੇ ਮੁੱਖ ਮੰਤਰੀ ਵੱਲੋਂ ਪ੍ਰਗਟਾਏ ਖ਼ਦਸ਼ਿਆਂ ਦੀ ਪ੍ਰੋੜਤਾ ਕੀਤੀ ਕਿ ਐੱਸਵਾਈਐੱਲ ਦਾ ਮੁੱਦਾ ਪੰਜਾਬ ਅੰਦਰ ਹਥਿਆਰਬੰਦ ਬਗ਼ਾਵਤ ਨੂੰ ਜਨਮ ਦੇ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਕੋਲ 34.08 ਐੱਮ.ਏ.ਐੱਫ ਪਾਣੀ ਹੈ, ਜਿਸ ਵਿਚੋਂ ਹਰਿਆਣਾ 7.8, ਰਾਜਸਥਾਨ 10.5, ਦਿੱਲੀ 0.2, ਜੰਮੂ-ਕਸ਼ਮੀਰ 0.7 ਫ਼ੀਸਦ ਲੈ ਰਿਹਾ ਹੈ ਤੇ ਪੰਜਾਬ ਕੋਲ 15.6 ਐੱਮਏਐੱਫ ਪਾਣੀ ਹੀ ਬਾਕੀ ਬਚਦਾ ਹੈ। ਉਨ੍ਹਾਂ ਕਿਹਾ ਕਿ ਹਕੂਮਤੀ ਜ਼ੋਰ-ਜਬਰ ਨਾਲ ਪੰਜਾਬ ਦਾ 50 ਫ਼ੀਸਦ ਪਾਣੀ ਗ਼ੈਰ-ਦਰਿਆਈ ਸੂਬਿਆਂ ਨੂੰ ਦਿੱਤਾ ਜਾ ਰਿਹਾ ਹੈ, ਜਿਸ ਦਾ ਖਮਿਆਜ਼ਾ ਪੰਜਾਬ ਨੂੰ ਭੁਗਤਣਾ ਪੈ ਰਿਹਾ ਹੈ।

  • 145
  •  
  •  
  •  
  •