ਬੇਅਦਬੀ ਮਾਮਲਾ: ਸੀਬੀਆਈ ਨੇ ‘ਸਿੱਟ’ ਦੀ ਜਾਂਚ ‘ਤੇ ਰੋਕ ਲਾਉਣ ਦੀ ਕੀਤੀ ਮੰਗ

ਬਰਗਾੜੀ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲਿਆਂ (ਕਲੋਜ਼ਰ ਰਿਪੋਰਟ ਅਤੇ ਨਵੇਂ ਸਿਰਿਓਂ ਜਾਂਚ) ਸਬੰਧੀ ਕੇਸ ਦੀ ਸੁਣਵਾਈ ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਜੀਐੱਸ ਸੇਖੋਂ ਦੀ ਅਦਾਲਤ ਵਿਚ ਹੋਈ। ਇਸ ਦੌਰਾਨ ਸੀਬੀਆਈ, ਪੰਜਾਬ ਸਰਕਾਰ ਅਤੇ ਸ਼ਿਕਾਇਤ ਕਰਤਾਵਾਂ ਅਤੇ ਡੇਰਾ ਸਿਰਸਾ ਦੇ ਵਕੀਲਾਂ ਵਿਚ ਬਹਿਸ ਹੋਈ।

ਸੀਬੀਆਈ ਦੇ ਵਕੀਲਾਂ ਅਤੇ ਜਾਂਚ ਅਧਿਕਾਰੀ ਨੇ ਸੂਬਾ ਸਰਕਾਰ ਅਤੇ ਪੰਜਾਬ ਪੁਲਿਸ ਦੀ ‘ਸਿਟ’ ਦੀ ਕਾਰਵਾਈ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜਦੋਂ ਉਹ (ਸੀਬੀਆਈ) ਜਾਂਚ ਕਰ ਰਹੇ ਹਨ ਤਾਂ ਪੰਜਾਬ ਪੁਲਿਸ ਨੂੰ ਜਾਂਚ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ‘ਸਿਟ’ ਨੇ ਮੁਲਜ਼ਮਾਂ ਖ਼ਿਲਾਫ਼ ਵੱਖਰਾ ਚਲਾਨ ਪੇਸ਼ ਕਰ ਕੇ ਕਾਨੂੰਨ ਦੀ ਉਲੰਘਣਾ ਕੀਤੀ ਹੈ।

ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਦੇ ਹੁਕਮਾਂ ਅਨੁਸਾਰ ਸੀਬੀਆਈ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਹੈ ਅਤੇ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਜਾਂਚ ਕਰਨ ਤੋਂ ਨਹੀਂ ਰੋਕਿਆ ਹੈ। ਲਿਹਾਜ਼ਾ ਪੰਜਾਬ ਪੁਲਿਸ ਦੀਆਂ ਗਤੀਵਿਧੀਆਂ ’ਤੇ ਰੋਕ ਲਗਾਈ ਜਾਵੇ। ਅਦਾਲਤ ਨੇ ਕੇਸ ਦੀ ਅਗਲੀ ਸੁਣਵਾਈ 9 ਸਤੰਬਰ ’ਤੇ ਪਾ ਦਿੱਤੀ।

  • 63
  •  
  •  
  •  
  •