ਅਮਰੀਕਾ ‘ਚ ਸਿੱਖਾਂ, ਮੁਸਲਮਾਨਾਂ ਤੇ ਹੋਰ ਭਾਈਚਾਰਿਆਂ ‘ਤੇ ਸ਼ੱਕ ਦੀ ਨਿਗ੍ਹਾ: ਓਬਾਮਾ

ਅਮਰੀਕੀ ਚੋਣਾਂ ਤੋਂ ਪਹਿਲਾਂ ਦੇਸ਼ ਦਾ ਸਿਆਸੀ ਮਾਹੌਲ ਗਰਮਾ ਰਿਹਾ ਹੈ। ਅਜਿਹੇ ਸਮੇਂ ਸਾਰੀਆਂ ਸਿਆਸੀ ਪਾਰਟੀਆਂ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਆਪਣੇ ਵੱਲ ਖਿੱਚਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੇ ਕਿਹਾ ਕਿ ਮੁਲਕ ਵਿੱਚ ਰਹਿੰਦੇ ਸਿੱਖਾਂ, ਮੁਸਲਮਾਨਾਂ ਤੇ ਹੋਰਨਾਂ ਭਾਈਚਾਰਿਆਂ ਨੂੰ ਕਈ ਪੀੜ੍ਹੀਆਂ ਤੋਂ ਉਨ੍ਹਾਂ ਦੇ ਪ੍ਰਮਾਤਮਾ ਦੀ ਬੰਦਗੀ ਕਰਨ ਦੇ ਢੰਗ ਤਰੀਕਿਆਂ ਕਰਕੇ ‘ਸ਼ੱਕ ਦੀ ਨਿਗ੍ਹਾ’ ਨਾਲ ਵੇਖਣ ਦਾ ਅਹਿਸਾਸ ਕਰਵਾਇਆ ਜਾਂਦਾ ਹੈ।

ਡੈਮੋਕਰੈਟਿਕ ਪਾਰਟੀ ਦੀ ਕੌਮੀ ਕਨਵੈਨਸ਼ਨ 2020 ਮੌਕੇ ਸਾਬਕਾ ਰਾਸ਼ਟਰਪਤੀ ਨੇ ਅਮਰੀਕੀ ਸਦਰ ਡੋਨਲਡ ਟਰੰਪ ’ਤੇ ਹੱਲਾ ਬੋਲਦਿਆਂ ਦੇਸ਼ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ‘ਅਜਿਹੇ ਰਾਸ਼ਟਰਪਤੀ ਤੇ ਸੱਤਾ ਵਿੱਚ ਬੈਠੇ ਹੋਰਨਾਂ’ ਨੂੰ ਵੋਟਾਂ ਰਾਹੀਂ ਲਾਂਭੇ ਕਰ ਦੇਣ, ਜੋ ਚੀਜ਼ਾਂ ਨੂੰ ਪੁਰਾਣੀਆਂ ਰਵਾਇਤਾਂ ਮੁਤਾਬਕ ਰੱਖ ਕੇ ਉਨ੍ਹਾਂ ਦਾ ਲਾਹਾ ਲੈਣਾ ਚਾਹੁੰਦੇ ਹਨ।

ਓਬਾਮਾ ਨੇ ਕਿਹਾ, ‘ਆਇਰਿਸ਼, ਇਤਾਲਵੀਆਂ, ਏਸ਼ੀਅਨਜ਼ ਤੇ ਲਾਤੀਨੀਆਂ ਨੂੰ ਉਨ੍ਹਾਂ ਦੇ ਜੱਦੀ ਮੁਲਕਾਂ ਵਿੱਚ ਵਾਪਸ ਜਾਣ ਲਈ ਆਖਿਆ ਗਿਆ। ਯਹੂਦੀਆਂ ਤੇ ਕੈਥੋਲਿਕਾਂ, ਸਿੱਖਾਂ ਤੇ ਮੁਸਲਿਮਾਂ ਨੂੰ ਇਹ ਅਹਿਸਾਸ ਕਰਵਾਇਆ ਗਿਆ ਕਿ ਉਨ੍ਹਾਂ ਦੇ ਰੱਬ ਦੀ ਅਕੀਦਤ ਕਰਨ ਦੇ ਢੰਗ ਤਰੀਕੇ ਨੂੰ ਸ਼ੱਕ ਦੀ ਨਿਗ੍ਹਾ ਨਾਲ ਵੇਖਿਆ ਜਾਂਦਾ ਹੈ। ਲੰਗਰ ਦੀਆਂ ਕਤਾਰਾਂ ’ਚ ਬੈਠਣ ਲਈ ਉਨ੍ਹਾਂ ’ਤੇ ਥੁੱਕਿਆ ਗਿਆ। ਵੋਟ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਕੁੱਟ ਸੁੱਟਿਆ।’

  • 408
  •  
  •  
  •  
  •