ਬਹਿਬਲ ਕਲਾਂ ਗੋਲੀ ਕਾਂਡ: ਪੰਕਜ ਬਾਂਸਲ ਤੇ ਸੁਹੇਲ ਬਰਾੜ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲੀ

ਬਹਿਬਲ ਕਲਾਂ ਗੋਲੀ ਕਾਂਡ ਵਿੱਚ ਤਿੰਨ ਮਹੀਨੇ ਪਹਿਲਾਂ ਗ੍ਰਿਫ਼ਤਾਰ ਕੀਤੇ ਸੁਹੇਲ ਸਿੰਘ ਬਰਾੜ ਅਤੇ ਪੰਕਜ ਮੋਟਰਜ਼ ਦੇ ਮਾਲਕ ਪੰਕਜ ਬਾਂਸਲ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ।

ਪੁਲਿਸ ਹਿਰਾਸਤ ਵਿੱਚ ਸੁਹੇਲ ਬਰਾੜ ਦੀ ਫਾਈਲ ਫੋਟੋ।

ਜਿਕਰਯੋਗ ਹੈ ਕਿ ਇਹ ਦੋਵੇਂ ਝੂਠੇ ਸਬੂਤ ਬਣਾਉਣ ਦੇ ਦੋਸ਼ੀ ਹਨ। ਬੇਅਦਬੀ ਕਾਂਡ ਤੋਂ ਬਾਅਦ ਸ਼ਾਂਤਮਈ ਧਰਨੇ ’ਤੇ ਬੈਠੀਆਂ ਸੰਗਤਾਂ ਉੱਪਰ ਢਾਹੇ ਗਏ ਪੁਲਿਸੀਆ ਅੱਤਿਆਚਾਰ ਦੀ ਕਹਾਣੀ ਨੂੰ ਬਦਲਦਿਆਂ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਬਹਿਬਲ ਕਲਾਂ ’ਚ ਪਹਿਲਾਂ ਧਰਨਾਕਾਰੀਆਂ ਨੇ ਪੁਲਿਸ ਉਪਰ ਗੋਲੀ ਚਲਾਈ ਤੇ ਜਵਾਬੀ ਗੋਲੀ ’ਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਕੁੱਝ ਹੋਰ ਜ਼ਖ਼ਮੀ ਹੋ ਗਏ।

ਐਸ.ਆਈ.ਟੀ. ਨੇ ਬਾਅਦ ਅਸਲੀਅਤ ਸਾਹਮਣੇ ਲਿਆਂਦੀ ਕਿ ਧਰਨਾਕਾਰੀਆਂ ਕੋਲ ਕਿਸੇ ਪ੍ਰਕਾਰ ਦਾ ਕੋਈ ਅਸਲਾ ਨਹੀਂ ਸੀ। ਪੁਲਿਸ ਨੇ ਖ਼ੁਦ ਜਿਪਸੀ ਉੱਪਰ ਗੋਲੀਆਂ ਚਲਾਈਆਂ। ਧਰਨਾਕਾਰੀਆਂ ਨੂੰ ਦੋਸ਼ੀ ਸਿੱਧ ਕਰਨ ਲਈ ਸੁਹੇਲ ਸਿੰਘ ਬਰਾੜ ਦੇ ਘਰ ਪੁਲਿਸ ਦੀ ਉਕਤ ਜਿਪਸੀ ਉਪਰ ਐਸ.ਪੀ. ਬਿਕਰਮਜੀਤ ਸਿੰਘ ਨੇ ਖ਼ੁਦ ਗੋਲੀਆਂ ਮਾਰੀਆਂ। ਪੰਕਜ ਮੋਟਰਜ਼ ਦੇ ਮਾਲਕ ਪੰਕਜ ਬਾਂਸਲ, ਜਿਸ ਦੀ ਇਸ ਘਟਨਾ ਦੇ ਸਮੇਂ ਫਰੀਦਕੋਟ ਵਿੱਚ ਇੱਕ ਆਟੋਮੋਬਾਈਲ ਵਰਕਸ਼ਾਪ ਸੀ, ਨੂੰ ਚਰਨਜੀਤ ਸਿੰਘ ਸ਼ਰਮਾ ਦੀ ਜਿਪਸੀ ‘ਤੇ ਝੂਠੇ ਸਬੂਤ ਬਣਾਉਣ ਤੇ ਝੂਠੀ ਕਹਾਣੀ ਘੜਨ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਦੱਸਣਯੋਗ ਹੈ ਕਿ ਇਸ ਐਸਆਈਟੀ ਦਾ ਗਠਨ ਇਸ ਸਾਲ ਦੇ ਸ਼ੁਰੂ ਵਿਚ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਫਾਇਰਿੰਗ ਦੇ ਮਾਮਲਿਆਂ ਦੀ ਜਾਂਚ ਲਈ ਕੀਤਾ ਗਿਆ ਸੀ।

  • 98
  •  
  •  
  •  
  •