ਸਿੱਖ ਨੌਜਵਾਨ ਧਰਮ ਤੇ ਰਾਜਨੀਤੀ ‘ਚ ਅੱਗੇ ਆਉਣ: ਜਥੇਦਾਰ ਹਰਪ੍ਰੀਤ ਸਿੰਘ

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ‘ਤੇ ਗੁਰਦੁਆਰਾ ਕੈਂਬੋਵਾਲ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਧਰਮ, ਰਾਜਨੀਤੀ ਤੇ ਧਰਮ ਦਾ ਸੁਮੇਲ ਹੈ। ਉਨ੍ਹਾਂ ਕਿਹਾ ਕਿ ਰਾਜਨੀਤੀ ਅਤੇ ਧਰਮ ਵਿਚ ਨੌਜਵਾਨਾਂ ਦੀ ਸ਼ਮੂਲੀਅਤ ਦੀ ਲੋੜ ਹੈ। ਇਸ ਲਈ ਨੌਜਵਾਨ ਨੂੰ ਚਾਹੀਦਾ ਹੈ ਕਿ ਉਹ ਅੱਗੇ ਆਉਣ।

ਮੁਹਾਲੀ ਦੇ ਗੁਰਦੁਆਰਾ ਸਾਚਾ ਧੰਨ ਸਾਹਿਬ ਫੇਜ਼-3ਬੀ1 ਵਿੱਚ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮਾਗਮ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਸਿੱਖ ਕੌਮ ਅੰਦਰ ਹਫੜਾ-ਦਫੜੀ ਅਤੇ ਹੰਕਾਰ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਕਈ ਲੋਕ ਇਹ ਕਹਿ ਰਹੇ ਹਨ ਕਿ ਜੇ ਇਹੀ ਹਾਲਾਤ ਰਹੇ ਤਾਂ ਸਿੱਖ ਖ਼ਤਮ ਹੋ ਜਾਣਗੇ।

ਜਥੇਦਾਰ ਨੇ ਇਨ੍ਹਾਂ ਟਿੱਪਣੀਆਂ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਸਿੱਖ ਕਦੇ ਵੀ ਖ਼ਤਮ ਨਹੀਂ ਹੋ ਸਕਦੇ ਹਨ, ਬਸ਼ਰਤੇ ਜੇ ਉਹ ਗੁਰੂ ਗ੍ਰੰਥ ਸਾਹਿਬ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾ ਲੈਣ। ਉਨ੍ਹਾਂ ਕਿਹਾ ਕਿ ਹਕੂਮਤਾਂ ਜਿੰਨੀਆਂ ਵੀ ਤਾਕਤਵਰ ਕਿਉਂ ਨਾ ਹੋਣ ਕਦੇ ਵੀ ਸਿੱਖਾਂ ਨੂੰ ਦਬਾਇਆ ਨਹੀਂ ਜਾ ਸਕਦਾ ਹੈ।

  • 3.4K
  •  
  •  
  •  
  •