ਚੀਨ ਦੀ ਰਾਜਧਾਨੀ ਬੀਜਿੰਗ ‘ਚ ਸਿਹਤ ਅਧਿਕਾਰੀਆਂ ਨੇਲੋਕਾਂ ਨੂੰ ਬਿਨ੍ਹਾਂ ਮਾਸਕ ਘੁੰਮਣ ਦੀ ਦਿੱਤੀ ਆਜ਼ਾਦੀ

ਬੀਜਿੰਗ : ਚੀਨ ਦੀ ਰਾਜਧਾਨੀ ਬੀਜਿੰਗ ਵਿੱਚ ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਬਿਨ੍ਹਾਂ ਮਾਸਕ ਘੁੰਮਣ ਦੀ ਆਜ਼ਾਦੀ ਦੇ ਦਿੱਤੀ ਹੈ। ਕੋਰੋਨਾ ਵਾਇਰਸ ਦਾ 13 ਦਿਨ ਤੋਂ ਇੱਕ ਵੀ ਨਵਾਂ ਮਰੀਜ਼ ਨਾ ਆਉਣ ਕਾਰਨ ਨਿਯਮਾਂ ਵਿੱਚ ਢਿੱਲ ਦਿੱਤੀ ਗਈ ਹੈ। 
ਬੀਜਿੰਗ ਵਿੱਚਦਿਸ਼ਾ-ਨਿਰਦੇਸ਼ਾਂ ਵਿੱਚ ਢਿੱਲ ਦੇਣ ਦੇ ਬਾਵਜੂਦ ਲੋਕਾਂ ਦਾ ਇੱਕ ਵੱਡਾ ਸਮੂਹ ਮਾਸਕ ਪਾ ਰਿਹਾ ਹੈ। ਇਸ ਦੌਰਾਨ ਕੁਝ ਲੋਕਾਂ ਦਾ ਕਹਿਣਾ ਹੈ ਕਿ ਮਾਸਕ ਪਾਉਣ ਨਾਲ ਖੁਦ ਨੂੰ ਸੁਰੱਖਿਅਤ ਮਹਿਸੂਸ ਕਰਦੇ ਹਨ, ਜਦਕਿ ਕੁਝ ਲੋਕਾਂ ਦਾ ਕਹਿਣਾ ਹੈ ਕਿ ਮਾਸਕ ਪਾਉਣ ਦਾ ਸਮਾਜਿਕ ਦਬਾਅ ਵੀ ਹੈ।

ਅਪ੍ਰੈਲ ਵਿੱਚ ਬੀਜਿੰਗ ਮਿਊਂਸੀਪਲ ਸੈਂਟਰਸ ਫਾਰ ਡਿਜੀਜ਼ ਕੰਟਰੋਲ ਵੱਲੋਂ ਪਹਿਲਾਂ ਐਲਾਨ ਕੀਤਾ ਗਿਆ ਸੀ ਕਿ ਲੋਕ ਬਿਨਾਂ ਮਾਸਕ ਦੇ ਘਰੋਂ ਬਾਹਰ ਨਾ ਨਿਕਲਣ। ਜੂਨ ਵਿੱਚ ਮਹਾਂਮਾਰੀ ਮੁੜ ਸ਼ੁਰੂ ਹੋਣ ਤੋਂ ਬਾਅਦ ਇੱਕ ਵਾਰ ਫਿਰ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਸੀ। 

ਦੱਸ ਦੇਈਏ ਕਿ ਜੌਨਸ ਹੌਪਕਿਨਸ ਯੂਨੀਵਰਸਿਟੀ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੁਨੀਆ ਭਰ ਵਿੱਚ ਸ਼ੁੱਕਰਵਾਰ ਸਵੇਰ ਤੱਕ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 2 ਕਰੋੜ 25 ਲੱਖ 93 ਹਜ਼ਾਰ ਤੋਂ ਟੱਪ ਗਈ ਸੀ, ਜਦਕਿ ਮ੍ਰਿਤਕਾਂ ਦੀ ਗਿਣਤੀ 7 ਲੱਖ 92 ਹਜ਼ਾਰ ਤੋਂ ਟੱਪ ਗਈ ਸੀ।

  • 176
  •  
  •  
  •  
  •