ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ‘ਤੇ ਦੋ ਦਿਨਾਂ ਦੀ ਰੋਕ

ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਬੀਤੇ ਦਿਨ ਆਪਣੇ ਵਕੀਲਾਂ ਰਾਹੀਂ ਮੁਹਾਲੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਧਾਰਾ 302 ਵਿਚ ਅਗਾਊਂ ਜ਼ਮਾਨਤ ਦੇਣ ਦੀ ਗੁਹਾਰ ਲਗਾਈ ਸੀ।

ਅੱਜ ਸੁਮੇਧ ਸੈਣੀ ਵਲੋਂ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ‘ਚ ਅਗਾਊਂ ਜ਼ਮਾਨਤ ਦੀ ਦਾਇਰ ਅਰਜ਼ੀ ‘ਤੇ ਅਦਾਲਤ ਨੇ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ‘ਤੇ 2 ਦਿਨ ਦੀ ਰੋਕ ਲਗਾ ਦਿੱਤੀ ਹੈ। ਹੁਣ 27 ਅਗਸਤ ਨੂੰ ਰਜਨੀਸ਼ ਗਰਗ ਦੀ ਅਦਾਲਤ ਵੱਲੋਂ ਅੰਤਿਮ ਫ਼ੈਸਲਾ ਸੁਣਾਇਆ ਜਾਵੇਗਾ।

ਇਸ ਮਾਮਲੇ ਵਿੱਚ ਦੋ ਸਾਬਕਾ ਇੰਸਪੈਕਟਰ ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਹੁਣ ਸੈਣੀ ਖ਼ਿਲਾਫ਼ ਵਾਅਦਾ ਮੁਆਫ਼ ਗਵਾਹ ਬਣ ਚੁੱਕੇ ਹਨ ਅਤੇ ਇਹ ਦੋਵੇਂ ਸਾਬਕਾ ਅਧਿਕਾਰੀ ਧਾਰਾ 164 ਤਹਿਤ ਅਦਾਲਤ ਵਿੱਚ ਆਪਣੇ ਬਿਆਨ ਵੀ ਦਰਜ ਕਰਵਾ ਚੁੱਕੇ ਹਨ।

  • 178
  •  
  •  
  •  
  •