ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਦਾਦੂਵਾਲ, ਭਾਈ ਮੰਡ ਬਾਰੇ ਦਿੱਤਾ ਬਿਆਨ

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਦਾਦੂਵਾਲ, ਢੱਡਰੀਆਂਵਾਲੇ ਅਤੇ ਭਾਈ ਮੰਡ ਤੇ ਦਿੱਤਾ ਵੱਡਾ ਬਿਆਨ
ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਭਾਈ ਦਾਦੂਵਾਲ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਢੱਡਰੀਆਂ ਵਾਲਿਆਂ ‘ਤੇ ਸੁਣਾਏ ਫ਼ੈਸਲੇ ਦੀ ਸ਼ਲਾਘਾ ਕੀਤੀ। ਭਾਈ ਦਾਦੂਵਾਲ ਨੇ ਕਿਹਾ ਕਿ ਪੰਜ ਸਿੰਘ ਸਾਹਿਬਾਨਾਂ ਵਲੋਂ ਇਹ ਫ਼ੈਸਲਾ ਬਹੁਤ ਪਹਿਲਾਂ ਹੀ ਲੈ ਲੈਣਾ ਚਾਹੀਦਾ ਸੀ।

ਸ੍ਰੀ ਅਕਾਲ ਤਖਤ ਸਾਹਿਬ ਦੇ ਮੁਤਾਵਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਸੰਬੰਧੀ ਪੁੱਛੇ ਗਏ ਸਵਾਲ ‘ਤੇ ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੇ ਭਾਈ ਮੰਡ ਨਾਲ ਮਤਭੇਦ ਹੋਏ ਸਨ ਤਾਂ ਉਨ੍ਹਾਂ ਉਦੋਂ ਵੀ ਉਨ੍ਹਾਂ ਪਾਸੋਂ ਤਿੰਨ ਸਵਾਲ ਪੁੱਛੇ ਸਨ ਜਿਨ੍ਹਾਂ ਦਾ ਅਜੇ ਤਕ ਉਨ੍ਹਾਂ ਵਲੋਂ ਢੁਕਵਾਂ ਜਵਾਬ ਨਹੀਂ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਭਾਈ ਮੰਡ ਦੱਸਣ ਕਿ ਬਰਗਾੜੀ ਮੋਰਚੇ ਨੂੰ ਚੁੱਕਣ ਦਾ ਜਲਦਬਾਜ਼ੀ ਵਿਚ ਫ਼ੈਸਲਾ ਕਿਉਂ ਕੀਤਾ ਗਿਆ? ਜਾਂ ਉਹ ਦੱਸਣ ਕਿ ਉਨ੍ਹਾਂ ਦਾ ਸਰਕਾਰ ਨਾਲ ਕੀ ਸਮਝੌਤਾ ਹੋਇਆ। ਦਾਦੂਵਾਲ ਨੇ ਕਿਹਾ ਕਿ ਜਦੋਂ ਤਕ ਭਾਈ ਮੰਡ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਨਹੀਂ ਦਿੰਦੇ ਉਦੋਂ ਤਕ ਉਹ ਕਿਸੇ ਵੀ ਕਾਰਜ ਵੀ ਉਨ੍ਹਾਂ ਦਾ ਸਾਥ ਨਹੀਂ ਦੇਣਗੇ।

  • 434
  •  
  •  
  •  
  •