ਸ਼੍ਰੋਮਣੀ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ

ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿੱਚੋਂ ਲਾਪਤਾ ਹੋਏ ਪਾਵਨ ਸਰੂਪਾਂ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਵੱਲੋਂ ਕੀਤੇ ਗਏ ਆਦੇਸ਼ਾਂ ਮੁਤਾਬਕ ਸ਼੍ਰੋਮਣੀ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ 27 ਅਗਸਤ ਨੂੰ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲਾ ਅੰਮ੍ਰਿਤਸਰ ਵਿਚ ਸੱਦੀ ਹੈ। ਇਸ ਮੀਟਿੰਗ ਦੌਰਾਨ ਦੋਸ਼ੀ ਪਾਏ ਗਏ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਬਾਰੇ ਵਿਚਾਰ ਕੀਤਾ ਜਾਵੇਗਾ। ਇਸ ਦੀ ਪੁਸ਼ਟੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਹਾਇਕ ਦਰਸ਼ਨ ਸਿੰਘ ਨੇ ਕੀਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਨੇ ਬੀਤੀ ਸ਼ਾਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਨਾਂ ਜਾਂਚ ਰਿਪੋਰਟ ਭੇਜ ਦਿੱਤੀ ਸੀ। ਇਸ ਸਬੰਧੀ ਇਕ ਲਿਫਾਫਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਪ੍ਰਾਪਤ ਹੋਇਆ ਹੈ, ਜਿਸ ਬਾਰੇ ਪੁਸ਼ਟੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਲਿਫਾਫਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅੰਤ੍ਰਿੰਗ ਕਮੇਟੀ ਦੇ ਨਾਂ ’ਤੇ ਹੈ। ਇਸ ਲਈ ਇਸ ਰਿਪੋਰਟ ਨੂੰ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵੇਲੇ ਹੀ ਖੋਲ੍ਹਿਆ ਜਾਵੇਗਾ।

ਇਸ ਤੋਂ ਇਲਾਵਾ 19 ਮਈ, 2016 ਨੂੰ ਗੁਰੂ ਗ੍ਰੰਥ ਸਾਹਿਬ ਭਵਨ ਵਿਚ ਅੱਗ ਲੱਗਣ ਨਾਲ ਨੁਕਸਾਨੇ ਪਾਵਨ ਸਰੂਪਾਂ ਲਈ ਹੁਣ ਤਕ ਪਸ਼ਚਾਤਾਪ ਨਹੀਂ ਕੀਤਾ ਗਿਆ। ਇਸ ਸਬੰਧੀ ਉਸ ਵੇਲੇ ਦੀ ਅੰਤ੍ਰਿੰਗ ਕਮੇਟੀ ਅਤੇ ਚੀਫ਼ ਸਕੱਤਰ ਕੋਲੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ।

  • 96
  •  
  •  
  •  
  •