ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੇ ਸਿਹਤ ਕਾਰਨਾਂ ਦੇ ਚੱਲਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਮੀਡੀਆ ਰਿਪੋਰਟਾਂ ਮੁਤਾਬਕ ਆਬੇ ਨੇ ਸਿਹਤ ਸਮੱਸਿਆਵਾਂ ਦੇ ਲਗਾਤਾਰ ਵਧਣ ਤੋਂ ਬਾਅਦ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਨੂੰ ਚਿੰਤਾ ਹੈ ਕਿ ਉਨ੍ਹਾਂ ਦੀ ਬਿਮਾਰੀ ਦੇਸ਼ ਚਲਾਉਣ ‘ਚ ਰੁਕਾਵਟ ਪੈਦਾ ਕਰ ਸਕਦੀ ਹੈ।

ਉਨ੍ਹਾਂ ਨੂੰ ਕਈ ਸਾਲਾਂ ਤੋਂ ਅਲਸਰੇਟਿਵ ਕੋਲਾਈਟਿਸ ਦੀ ਸਮੱਸਿਆ ਸੀ ਪਰ ਕਿਹਾ ਜਾ ਰਿਹਾ ਹੈ ਕਿ ਹਾਲ ਵਿੱਚ ਉਨ੍ਹਾਂ ਦੀ ਹਾਲਤ ਬਹੁਤੀ ਹੀ ਵਿਗੜ ਗਈ। 65 ਸਾਲਾਂ ਦਾ ਐਬੇ ਲੰਬੇ ਸਮੇਂ ਤੋਂ ਪੇਟ ਦੀ ਬਿਮਾਰੀ ਨਾਲ ਜੂਝ ਰਹੇ ਹਨ। ਇਸ ਸਮੇਂ ਦੌਰਾਨ ਉਨ੍ਹਾਂ ਨੂੰ ਕਈ ਵਾਰ ਹਸਪਤਾਲ ਵਿਚ ਦਾਖਲ ਹੋਣਾ ਪਿਆ। ਪਿਛਲੀ ਵਾਰ ਉਹ ਹਸਪਤਾਲ ਵਿਚ ਤਕਰੀਬਨ 7 ਘੰਟੇ ਰਹੇ।

ਆਬੇ ਦਾ ਕਾਰਜਕਾਲ ਸਤੰਬਰ 2021 ਨੂੰ ਖ਼ਤਮ ਹੋਣ ਜਾ ਰਿਹਾ ਹੈ। ਸੋਮਵਾਰ ਨੂੰ ਉਹ ਜਪਾਨ ਦੇ ਸਭ ਤੋਂ ਲੰਬਾ ਸਮਾਂ ਪ੍ਰਧਾਨ ਮੰਤਰੀ ਰਹਿਣ ਦਾ ਰਿਕਾਰਡ ਤੋੜ ਚੁੱਕੇ ਹਨ। ਕੋਰੋਨਾਵਾਇਰਸ ਦੇ ਮਹਾਂਮਾਰੀ ਨਾਲ ਨਜਿੱਠਣ ਬਾਰੇ ਪ੍ਰਧਾਨ ਮੰਤਰੀ ਆਬੇ ਦੀ ਆਲੋਚਨਾ ਹੋ ਰਹੀ ਸੀ। ਇਸ ਤੋਂ ਇਲਾਵਾ ਉਨ੍ਹਾਂ ਦੀ ਪਾਰਟੀ ਦੇ ਮੈਂਬਰਾਂ ਉੱਪਰ ਲੱਗੇ ਸਕੈਂਡਲਾਂ ਦੇ ਇਲਜ਼ਾਮਾਂ ਕਾਰਨ ਵੀ ਉਹ ਘਿਰੇ ਹੋਏ ਸਨ।

  • 73
  •  
  •  
  •  
  •