ਮੋਦੀ ਦੇ ਤਿੰਨ ਖੇਤੀ ਆਰਡੀਨੈਂਸਾਂ ਖਿਲਾਫ਼ ਪੰਜਾਬ ਵਿਧਾਨ ਸਭਾ ਵਿਚ ਮਤਾ ਪਾਸ

ਪੰਜਾਬ ਵਿਧਾਨ ਸਭਾ ਦੇ ਅੱਜ ਦੇ ਇੱਕ ਰੋਜ਼ਾ ਇਜਲਾਸ ਦੌਰਾਨ ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸ ਵਿਰੁੱਧ ਸਰਬ ਸੰਮਤੀ ਨਾਲ ਮਤਾ ਪਾਸ ਕਰ ਦਿੱਤਾ ਗਿਆ। ਆਰਡੀਨੈਂਸ ਨੂੰ ਕਿਸਾਨ ਵਿਰੁੱਧ ਦੱਸਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਸ ਮਤੇ ਨੂੰ ਵਿਧਾਨ ਸਭਾ ‘ਚ ਪੇਸ਼ ਕੀਤਾ ਗਿਆ ਸੀ।

ਕੈਪਟਨ ਨੇ ਕਿਹਾ ਕਿ ਇਹ ਆਰਡੀਨੈਂਸ ਕਿਸਾਨ ਵਿਰੋਧੀ ਹਨ। ਕੈਪਟਨ ਦੇ ਇਸ ਪ੍ਰਸਤਾਵ ਦਾ ਆਪ ਨੇਤਾ ਕੁਲਤਾਰ ਸਿੰਘ ਸੰਧਵਾ ਅਤੇ ਬਾਕੀ ਨੇਤਾਵਾਂ ਵੱਲੋਂ ਸਮਰਥਨ ਕੀਤਾ ਗਿਆ ਹੈ। ਕੰਵਰ ਸੰਧੂ ਵੱਲੋਂ ਵੀ ਉਕਤ ਪ੍ਰਸਤਾਵ ਦਾ ਸਮਰਥਨ ਕੀਤਾ ਗਿਆ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੇਸ਼ ਕੀਤੇ ਗਏ ਮਤੇ ਦੀ ਹਮਾਇਤ ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ਼ ਪਾਰਟੀ ਵੱਲੋਂ ਕੀਤੀ ਗਈ। ਹਾਲਾਂਕਿ ਅਕਾਲੀ ਦਲ ਲਗਾਤਾਰ ਕੈਪਟਨ ਸਰਕਾਰ ਦੇ ਇਸ ਫ਼ੈਸਲੇ ਦਾ ਵਿਰੋਧ ਕਰਦਾ ਆ ਰਿਹਾ ਹੈ।

ਸੁਖਬੀਰ ਸਿੰਘ ਬਾਦਲ ਨੇ ਕੇਂਦਰ ਦੇ ਆਰਡੀਨੈਂਸਾਂ ਨੂੰ ਕਿਸਾਨ ਪੱਖੀ ਦੱਸਿਆ ਸੀ। ਅਕਾਲੀ ਦਲ ਦਾ ਦਾਅਵਾ ਹੈ ਕਿ ਇਸ ਕਿਸਾਨ ਆਰਡੀਨੈਂਸ ਦੇ ਨਾਲ ਐਮਐਸਪੀ ਤੇ’ ਖ਼ਰੀਦ ਖ਼ਤਮ ਨਹੀਂ ਹੋਵੇਗੀ ਅਤੇ ਨਾ ਹੀ ਪੰਜਾਬ ਦਾ ਮੰਡੀਕਰਨ ਢਾਂਚਾ ਬਦਲਿਆ ਜਾਵੇਗਾ। ਪਰ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੇਸ਼ ਕੀਤੇ ਗਏ ਮਤੇ ਨੂੰ ਆਮ ਆਦਮੀ ਪਾਰਟੀ ਲੋਕ ਇਨਸਾਫ਼ ਪਾਰਟੀ ਸਮੇਤ ਕਾਂਗਰਸ ਨੇ ਪਾਸ ਕਰ ਦਿੱਤਾ ਹੈ।

ਪੰਜਾਬ ਵਿਧਾਨ ਸਭਾ ਦੇ ਇਕ ਦਿਨਾ ਮੌਨਸੂਨ ਸੈਸ਼ਨ ‘ਚ 117 ਵਿਧਾਇਕਾਂ ‘ਚੋਂ 52 ਮੌਜੂਦ ਹਨ। ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕਾਂ ਨੂੰ ਹੀ ਸਦਨ ‘ਚ ਐਂਟਰੀ ਮਿਲੀ ਹੈ, ਜਦੋਂਕਿ ਅਕਾਲੀ ਦਲ ਦਾ ਕੋਈ ਵੀ ਵਿਧਾਇਕ ਸਦਨ ਵਿਚ ਮੌਜੂਦ ਨਹੀਂ ਸੀ। ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੀ ਇਕ ਰੋਜ਼ਾ ਕਾਰਵਾਈ ਤੋਂ ਬਾਅਦ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ।

  • 179
  •  
  •  
  •  
  •