ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਜੀ ਦੇ ਮਾਤਾ ਸੁਰਜੀਤ ਕੌਰ ਨਹੀਂ ਰਹੇ

ਸਿੱਖ ਕੌਮ ਦੀ ਸਰਵ ਉੱਚ ਅਦਾਲਤ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹਮਲਾ ਕਰਨ ਵਾਲੇ ਭਾਰਤੀ ਫੌਜ਼ ਦੇ ਮੁਖੀ ਜਨਰਲ ਵੈਦਿਆ ਨੂੰ ਮਾਰਨ ਵਾਲੇ ਸਿੱਖ ਕੌਮ ਦੇ ਮਹਾਨ ਸ਼ਹੀਦ ਸੁਖਦੇਵ ਸਿੰਘ ਸੁੱਖਾ ਜੀ ਦੇ ਬਹੁਤ ਹੀ ਸਤਿਕਾਰਯੋਗ ਮਾਤਾ ਸੁਰਜੀਤ ਕੌਰ ਜੀ ਬੀਤੀ ਸ਼ਾਮ ਅਚਾਨਕ ਅਕਾਲ ਚਲਾਣਾ ਕਰ ਗਏ ਹਨ।

ਤਹਿਸੀਲ ਕਰਨਪੁਰ ਸ੍ਰੀ ਗੰਗਾਨਗਰ (ਰਾਜਸਥਾਨ) ‘ਚ ਪੈਂਦੇ ਪਿੰਡ 16 ਐੱਫ. ਐੱਫ. ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਵੱਖ-ਵੱਖ ਪੰਥਕ ਆਗੂਆਂ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ।

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਮਾਤਾ ਜੀ ਦਾ ਚਲਾਣਾ ਦੁਖਦਾਈ ਹੈ। ਮਾਤਾ ਜੀ ਦਾ ਪੰਥਕ ਹਲਕਿਆਂ ‘ਚ ਵੱਡਾ ਸਤਿਕਾਰ ਸੀ ਅਤੇ ਉਨ੍ਹਾਂ ਦੇ ਪੁੱਤਰ ਸੁਖਦੇਵ ਸਿੰਘ ਸੁੱਖਾ ਨੇ ਸਿੱਖੀ ਦੀ ਚੜ੍ਹਦੀ ਕਲਾ ਲਈ ਵੱਡੀ ਕੁਰਬਾਨੀ ਦਿੱਤੀ ਹੈ। ਉਨ੍ਹਾਂ ਕਰਤਾ ਪੁਰਖ ਦੇ ਚਰਨਾਂ ‘ਚ ਮਾਤਾ ਜੀ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।

  • 668
  •  
  •  
  •  
  •