ਸੋਨੀਆ ਗਾਂਧੀ ਨੇ ਬੇਅੰਤ ਸਿੰਘ ਦੇ ਪੋਤੇ ਰਵਨੀਤ ਬਿੱਟੂ ਨੂੰ ਲੋਕ ਸਭਾ ‘ਚ ਪਾਰਟੀ ਵਿਪ ਕੀਤਾ ਨਿਯੁਕਤ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਲੋਕ ਸਭਾ ‘ਚ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਰਵਨੀਤ ਸਿੰਘ ਬਿੱਟੂ ਨੂੰ ਕਾਂਗਰਸ ਪਾਰਟੀ ਵਿਪ੍ਹ ਵਜੋਂ ਨਾਮਜ਼ਦ ਕੀਤਾ ਹੈ। ਵੀਰਵਾਰ ਨੂੰ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਲੋਕਸਭਾ ‘ਚ ਵੱਡਾ ਅਹੁਦਾ ਦਿੱਤਾ ਗਿਆ ਹੈ।

ਕਾਂਗਰਸ ਪ੍ਰਧਾਨ ਵੱਲੋਂ ਰਵਨੀਤ ਬਿੱਟੂ ਨੂੰ ਲੋਕ ਸਭਾ ‘ਚ ਪਾਰਟੀ ਵਿਪ੍ਹ ਨਿਯੁਕਤ ਕਰ ਦਿੱਤਾ ਗਿਆ ਹੈ ਤੇ ਹੁਣ ਬਿੱਟੂ ਸੰਸਦ ‘ਚ ਕਾਂਗਰਸ ਦੇ ਪ੍ਰਮੁੱਖ ਲੀਡਰਾਂ ਵਿਚੋਂ ਹੋਣਗੇ। ਇਸ ਦੇ ਨਾਲ ਹੀ ਗੌਰਵ ਗੋਗੋਈ ਨੂੰ ਕਾਂਗਰਸ ਦਾ ਉਪ ਨੇਤਾ ਬਣਾਇਆ ਗਿਆ ਹੈ।

ਕਾਂਗਰਸ ਨੇ 14 ਸਤੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਇਹ ਨਿਯੁਕਤੀਆਂ ਕੀਤੀਆਂ ਹਨ। ਪਾਰਟੀ ਨੇ ਹੁਣ ਤੱਕ ਲੋਕਸਭਾ ‘ਚ ਆਪਣਾ ਉਪ ਨੇਤਾ ਨਿਯੁਕਤ ਨਹੀਂ ਕੀਤਾ ਸੀ।

  • 203
  •  
  •  
  •  
  •