ਭਾਰਤ ‘ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 34 ਲੱਖ ਤੋਂ ਪਾਰ ਹੋਈ

ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 76,472 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1020 ਲੋਕਾਂ ਦੀ ਮੌਤ ਹੋਈ ਹੈ। ਦੇਸ਼ ‘ਚ ਹੁਣ ਕੋਰੋਨਾ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵੱਧ ਕੇ 34,63,973 ਹੋ ਗਈ ਹੈ।

ਭਾਰਤ ਵਿੱਚ ਕੋਰੋਨਾ ਦਾ ਅੰਕੜਾ ਭਾਵੇਂ ਤੇਜ਼ੀ ਨਾਲ ਵਧ ਰਿਹਾ ਹੈ ਪਰ ਸ਼ਾਨਦਾਰ ਰਿਕਵਰੀ ਰੇਟ ਕੋਰੋਨਾ ਦੀ ਜੰਗ ਦੌਰਾਨ ਹੌਸਲਾ ਵਧਾਉਣ ਵਾਲੀ ਹੈ, ਦੇਸ਼ ਵਿੱਚ ਰਿਕਵਰੀ ਰੇਟ 77 ਫ਼ੀਸਦੀ ਹੈ,ਭਾਰਤ ਵਿੱਚ ਕੁੱਲ 34,63,973 ਕੋਰੋਨਾ ਪੋਜ਼ੀਟਿਵ ਦੇ ਮਾਮਲਿਆਂ ਵਿੱਚੋਂ, 26,48,999 ਮਰੀਜ਼ ਪੂਰੀ ਤਰ੍ਹਾਂ ਨਾਲ ਠੀਕ ਹੋ ਚੁੱਕੇ ਨੇ ਜਦਕਿ 7,52,424 ਲੋਕਾਂ ਵਿੱਚ ਹੁਣ ਵੀ ਕੋਰੋਨਾ ਵਾਇਰਸ ਐਕਟਿਵ ਹੈ।

ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਹੁਣ ਤੱਕ 1007852 ਲੋਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ, ਜਿਹਨਾਂ ਵਿੱਚੋਂ ਕੋਰੋਨਾ ਵਾਇਰਸ ਦੇ 49378 ਮਾਮਲੇ ਸਾਹਮਣੇ ਆਏ ਹਨ, ਜਿਹਨਾਂ ਵਿੱਚੋਂ 33008 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ। ਪੰਜਾਬ ਵਿੱਚ ਹੁਣ ਕੋਰੋਨਾ ਦੇ 15063 ਐਕਟਿਵ ਕੇਸ ਹਨ, ਜਿਹਨਾਂ ‘ਚੋਂ 491 ਗੰਭੀਰ ਮਰੀਜ਼ ਆਕਜੀਸਨ ‘ਤੇ ਹਨ, ਜਦਕਿ 68 ਜਿਆਦਾ ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ। ਪੰਜਾਬ ਵਿੱਚ ਹੁਣ ਤੱਕ 1307 ਲੋਕਾਂ ਦੀ ਮੌਤ ਹੋ ਚੁੱਕੀ ਹੈ।

  • 74
  •  
  •  
  •  
  •