ਕੋਰੋਨਾ ਮਹਾਂਮਾਰੀ ਦੌਰਾਨ ਜਲਦਬਾਜ਼ੀ ਵਿਚ ਦਿੱਤੀ ਜਾ ਰਹੀ ਖੁੱਲ੍ਹ ਖ਼ਤਰਨਾਕ: WHO

ਵਿਸ਼ਵ ਸਿਹਤ ਸੰਗਠਨ ਦੇ ਮੁਖੀ ਨੇ ਚੇਤਾਵਨੀ ਦਿੱਤੀ ਹੈ ਕਿ ਕਰੋਨਾਵਾਇਰਸ ਮਹਾਂਮਾਰੀ ਦੌਰਾਨ ਹਰ ਪਾਸੇ ਜਲਦਬਾਜ਼ੀ ਵਿੱਚ ਦਿੱਤੀ ਖੁੱਲ੍ਹ ਤਬਾਹੀ ਦਾ ਕਾਰਨ ਬਣ ਸਕਦੀ ਹੈ। ਡਬਲਿਊਐੱਚਓ ਦੇ ਡਾਇਰੈਕਟਰ-ਜਨਰਲ ਟੇਡਰੋਸ ਅਡਾਨੋਮ ਗੈਬਰੇਅਸਿਸ ਨੇ ਜ਼ੋਰ ਦੇ ਕੇ ਕਿਹਾ ਕਿ ਜਿਹੜੇ ਦੇਸ਼ ਖੁੱਲ੍ਹਾਂ ਦੇਣ ਲਈ ਗੰਭੀਰ ਹਨ, ਉਨ੍ਹਾਂ ਨੂੰ ਕੋਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਉਸ ਤੋਂ ਵੱਧ ਗੰਭੀਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਹੋਰ ਰਿਹਾ ਤੇ ਇਹ ਅਸੰਤੁਲਨ ਤਬਾਹੀ ਕਰ ਦੇਵੇਗਾ।

ਇਸ ਤੋਂ ਇਲਾਵਾ ਵਿਸ਼ਵ ਸਿਹਤ ਸੰਗਠਨ ਨੇ ਸੋਮਵਾਰ ਨੂੰ ਕਿਹਾ ਕਿ ਕੋਰੋਨਾ ਵੈਕਸੀਨ ਦੀ ਐਮਰਜੈਂਸੀ ਮਨਜ਼ੂਰੀ ਦੇਣ ‘ਚ ਬੇਹੱਦ ਸਾਵਧਾਨੀ ਤੇ ਗੰਭੀਰਤਾ ਦੀ ਲੋੜ ਹੈ। ਡਬਲਿਊਐੱਚਓ ਨੇ ਇਹ ਬਿਆਨ ਅਜਿਹੇ ਸਮੇਂ ‘ਚ ਦਿੱਤਾ ਜਦੋਂ ਅਮਰੀਕਾ ਨੇ ਐਲਾਨ ਕੀਤਾ ਹੈ ਕਿ ਉਹ ਇਸ ‘ਚ ਤੇਜ਼ੀ ਲਿਆਉਣ ‘ਤੇ ਵਿਚਾਰ ਕਰ ਰਿਹਾ ਹੈ।

ਡਬਲਯੂਐੱਚਓ ਦੀ ਮੁੱਖ ਵਿਗਿਆਨਕ ਸੋਮਿਆ ਸਵਾਮੀਨਾਥਨ ਨੇ ਇਕ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਹਰੇਕ ਦੇਸ਼ ਨੂੰ ਟਰਾਇਲ ਪੂਰੇ ਕੀਤੇ ਬਿਨਾਂ ਦਵਾਈਆਂ ਨੂੰ ਮਨਜ਼ੂਰੀ ਪ੍ਰਦਾਨ ਕਰਨ ਦਾ ਅਧਿਕਾਰ ਹੈ ਪਰ ਇਹ ਅਜਿਹਾ ਨਹੀਂ ਹੈ ਜਿਸ ਨੂੰ ਤੁਸੀਂ ਹਲਕੇ-ਫੁਲਕੇ ਤਰੀਕੇ ਨਾਲ ਕਰ ਲੈਂਦੇ ਹੋ।

  • 61
  •  
  •  
  •  
  •