ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਟਵਿੱਟਰ ਅਕਾਊਂਟ ਹੋਇਆ ਹੈਕ

ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਟਵਿੱਟਰ ਅਕਾਊਂਟ ਹੈਕ ਹੋ ਜਾਣ ਦੀ ਪੁਸ਼ਟੀ ਕੀਤੀ ਹੈ। ਇੰਡੀਅਨ ਐਕਸਪ੍ਰੈੱਸ ਦੀ ਖ਼ਬਰ ਮੁਤਾਬਕ ਉਨ੍ਹਾਂ ਦੇ ਅਕਾਊਂਟ ਤੋਂ ਫੌਲੋਵਰਜ਼ ਇੱਕ ਰਾਹਤ ਕੋਸ਼ ਵਿੱਚ ਨੂੰ ਕਰਿਪਟੋ ਕਰੰਸੀ ਰਾਹੀਂ ਦਾਨ ਕਰਨ ਦੀ ਅਪੀਲ ਕੀਤੀ ਗਈ।

ਟਵਿੱਟਰ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗਤੀਵਿਧੀ ਦੀ ਜਾਣਕਾਰੀ ਹੈ ਤੇ ਉਹ ਸੰਨ੍ਹ ਲੱਗੇ ਅਕਾਊਂਟ ਨੂੰ ਸੁਰੱਖਿਅਤ ਬਣਾਉਣ ਲਈ ਯਤਨਸ਼ੀਲ ਹਨ। ਈਮੇਲ ਰਾਹੀਂ ਭੇਜੇ ਇੱਕ ਬਿਆਨ ਵਿੱਚ ਬੁਲਾਰੇ ਨੇ ਕਿਹਾ,”ਅਸੀਂ ਸਰਗਰਮੀ ਨਾਲ ਹਾਲਾਤ ਦੀ ਜਾਂਚ ਕਰ ਰਹੇ ਹਾਂ। ਇਸ ਸਮੇਂ ਸਾਨੂੰ ਹੋਰ ਪ੍ਰਭਾਵਿਤ ਅਕਾਊਂਟਸ ਬਾਰੇ ਜਾਣਕਾਰੀ ਨਹੀਂ ਹੈ”

ਘਟਨਾ ਤੋਂ ਬਾਅਦ ਹੈਕਰਾਂ ਵੱਲੋਂ ਕੀਤੇ ਟਵੀਟ ਹਟਾ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਜੁਲਾਈ ਵਿੱਚ ਵੀ ਕਈ ਹੋਰ ਉੱਘੀਆਂ ਹਸਤੀਆਂ ਦੇ ਅਕਾਊਂਟ ਵੀ ਹੈਕ ਹੋ ਚੁੱਕੇ ਹਨ। ਹਾਲ ਹੀ ਵਿੱਚ ਹੈਕ ਹੋ ਚੁੱਕੇ ਅਕਾਊਂਟਸ ਵਿੱਚ ਅਮਰੀਕਾ ਵਿੱਚ ਰਾਸ਼ਟਰਪਤੀ ਦੇ ਅਹੁਦੇ ਦੇ ਉਮੀਦਵਾਰ ਜੋ ਬਾਇਡਨ, ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ, ਟੈਸਲਾ ਵਾਲੇ ਐਲੋਨ ਮਸਕ ਦੇ ਅਕਾਊਂਟ ਵੀ ਸ਼ਾਮਲ ਹਨ, ਇਨ੍ਹਾਂ ਤੋਂ ਵੀ ਕਰਿਪਟੋ ਕਰੰਸੀ ਬਾਰੇ ਹੀ ਟਵੀਟ ਕੀਤੇ ਗਏ ਸਨ।

  • 78
  •  
  •  
  •  
  •