ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਦੋਵੇਂ ਪਟੀਸ਼ਨਾਂ ਰੱਦ

ਬਲਵੰਤ ਸਿੰਘ ਮੁਲਤਾਨੀ ਮਾਮਲੇ ‘ਚ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਝਟਕਾ ਦਿੰਦਿਆਂ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਅਤੇ ਕੇਸ ਨੂੰ ਸੀ. ਬੀ. ਆਈ. ਨੂੰ ਦਿੱਤੇ ਜਾਣ ਦੀ ਮੰਗ ਬਾਰੇ ਦਾਇਰ ਅਰਜ਼ੀ ਵੀ ਖਾਰਿਜ ਕਰ ਦਿੱਤੀ ਹੈ।

ਸਰਕਾਰ ਨੇ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਕਈ ਤੱਥਾਂ ਦੇ ਸੁਰਾਗ ਲਗਾਉਣ ਲਈ ਸੈਣੀ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕਰਨ ਦੀ ਲੋੜ ਹੈ ਅਤੇ ਸੈਣੀ ਬਾਰੇ ਕੁੱਝ ਹੋਰ ਗੰਭੀਰ ਮਾਮਲਿਆਂ ਦੀ ਜਾਣਕਾਰੀ ਵੀ ਸਰਕਾਰ ਨੇ ਹਾਈਕੋਰਟ ਨੂੰ ਦਿੱਤੀ ਸੀ। ਸਰਕਾਰ ਦੀਆਂ ਦਲੀਲਾਂ ਨੂੰ ਮਨਜ਼ੂਰ ਕਰਦਿਆਂ ਹਾਈਕੋਰਟ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਅਤੇ ਕੇਸ ਦੀ ਜਾਂਚ ਸੀ. ਬੀ. ਆਈ. ਨੂੰ ਦਿੱਤੇ ਜਾਣ ਦੀ ਮੰਗ ਖ਼ਾਰਜ ਕਰ ਦਿੱਤੀ ਹੈ।

ਸੁਮੇਧ ਸਿੰਘ ਸੈਣੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਹੋ ਚੁੱਕੇ ਹੋਏ ਹਨ ਅਤੇ ਉਹ ਫ਼ਰਾਰ ਹੈ। ਹੁਣ ਐੱਸ. ਆਈ. ਟੀ. ਕਿਸੇ ਵੀ ਵੇਲੇ ਸੈਣੀ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ।

  • 112
  •  
  •  
  •  
  •