ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਕੀਤੇ ਬੰਦ, ਮੋਰਚੇ ਤੇ ਬੈਠੀ ਸੰਗਤ ਦੀ ਕੀਤੀ ਕੁੱਟਮਾਰ

ਅੰਮ੍ਰਿਤਸਰ ਸਾਹਿਬ: ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ‘ਚ ਰੋਸ ਵਧਦਾ ਜਾ ਰਿਹਾ ਹੈ। ਇਸ ਮਾਮਲੇ ‘ਚ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਲਾਏ ਗਏ ਧਰਨੇ ਦੇ ਅੱਜ ਦੂਜੇ ਦਿਨ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਨੇ ਜਥੇਬੰਦੀਆਂ ਅਤੇ ਮੀਡੀਆ ਕਰਮੀਆਂ ਨਾਲ ਮਾਰ-ਕੁੱਟ ਕੀਤੀ।

ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਬਾਬਾ ਅਟੱਲ ਰਾਏ ਵਾਲੇ ਰਸਤੇ, ਗੁਰੂ ਰਾਮਦਾਸ ਸਰਾਂ ਦੇ ਨਜ਼ਦੀਕ ਅਤੇ ਮੰਜੀ ਸਾਹਿਬ ਦੀਵਾਨ ਹਾਲ ਨੂੰ ਜਾਂਦੇ ਰਸਤਿਆਂ ‘ਤੇ ਟੀਨਾਂ ਨਾਲ ਬੈਰੀਕੇਡਿੰਗ ਕਰ ਦਿੱਤੀ ਗਈ ਸੀ ਤਾਂ ਕਿ ਆਮ ਸ਼ਰਧਾਲੂ ਰੋਸ ਧਰਨੇ ਵਾਲੇ ਪਾਸੇ ਨਾ ਜਾ ਸਕਣ।

ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਦੀ ਅਗਵਾਈ ਪ੍ਰਤਾਪ ਸਿੰਘ ਮੀਤ ਸਕੱਤਰ ਕਰ ਰਹੇ ਸਨ ਅਤੇ ਉਨ੍ਹਾਂ ਵਲੋਂ ਮਾਰ-ਕੁੱਟ ਕਰਨ ਦੇ ਨਾਲ-ਨਾਲ ਗਾਲੀ-ਗਲੋਚ ਵੀ ਕੀਤਾ ਗਿਆ। ਇੰਨਾ ਹੀ ਟਾਸਕ ਫੋਰਸ ਵਲੋਂ ਜਥੇਬੰਦੀਆਂ ਦੇ ਨੁਮਾਇੰਦਿਆਂ ਦੇ ਦੁਮਾਲੇ ਤੱਕ ਲਾਹ ਦਿੱਤੇ ਅਤੇ ਕਈਆਂ ਦੇ ਸੱਟਾਂ ਲੱਗਣ ਦੀਆਂ ਖ਼ਬਰਾਂ ਵੀ ਹਨ। ਕੱਲ੍ਹ ਤੋਂ ਬੈਠੇ ਧਰਨਾਕਾਰੀ ਦੋਸ਼ੀਆਂ ਖ਼ਿਲਾਫ਼ ਪੁਲੀਸ ਕਾਰਵਾਈ ਦੀ ਮੰਗ ਕਰ ਰਹੇ ਹਨ।

  • 322
  •  
  •  
  •  
  •