ਹਜ਼ੂਰੀ ਰਾਗੀ ਭਾਈ ਹਰਨਾਮ ਸਿੰਘ ਜੀ ਸ੍ਰੀਨਗਰ ਵਾਲੇ ਨਹੀਂ ਰਹੇ

ਸਿੱਖ ਪੰਥ ਦੇ ਬਹੁਤ ਹੀ ਪ੍ਰਸਿੱਧ ਕੀਰਤਨੀਏ ਹਜੂਰੀ ਰਾਗੀ ਭਾਈ ਹਰਨਾਮ ਸਿੰਘ ਜੀ ਸ੍ਰੀਨਗਰ ਵਾਲਿਆਂ ਦਾ ਦਿਲ ਦਾ ਦੌਰਾ ਪੈਣ ਕਾਰਣ ਅੱਜ ਦੇਹਾਂਤ ਹੋ ਗਿਆ ਹੈ। ਦੱਸ ਦਈਏ ਕਿ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਹਰਨਾਮ ਸਿੰਘ ਜੀ ਦਾ ਜਨਮ 4 ਦਸੰਬਰ 1962 ਵਿਚ ਪੰਜਾਬ ਦੇ ਸ਼ਹਿਰ ਬਰਨਾਲਾ ਵਿਖੇ ਹੋਇਆ ਸੀ। ਉਹਨਾਂ ਦੇ ਦੇਹਾਂਤ ਦੀ ਖ਼ਬਰ ਤੋਂ ਬਾਅਦ ਸਮੂਹ ਸਿੱਖ ਸੰਗਤਾਂ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਉਹ ਇਸ ਵੇਲੇ ਜਲੰਧਰ ਵਿਖੇ ਰਹਿੰਦੇ ਸਨ। ਉਹਨਾਂ ਨੇ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ ਤੋਂ ਗੁਰਮਤਿ ਸੰਗੀਤ ਡਿਪਲੋਮਾ ਵੀ ਹਾਸਲ ਕੀਤਾ ਹੋਇਆ ਸੀ। ਉਹ 30 ਸਾਲਾਂ ਤੋਂ ਕੀਰਤਨ ਕਰ ਰਹੇ ਹਨ ਤੇ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਸਨ। ਹੁਣ ਤੱਕ ਉਹਨਾਂ ਨੇ ਅਮਰੀਕਾ, ਕੈਨੇਡਾ, ਹਾਂਗਕਾਂਗ, ਆਸਟ੍ਰੇਲੀਆ, ਫਰਾਂਸ, ਦੁਬਈ ਆਦਿ ਕਈ ਦੇਸ਼ਾਂ ਵਿਚ ਕੀਰਤਨ ਕਰ ਚੁੱਕੇ ਸਨ।

ਭਾਈ ਹਰਨਾਮ ਸਿੰਘ ਦੇ ਅਕਾਲ ਚਲਾਣਾ ਦੀ ਖ਼ਬਰ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਇਸ ਨੂੰ ਸਿੱਖ ਪੰਥ ਲਈ ਵੱਡਾ ਘਾਟਾ ਕਰਾਰ ਦਿੱਤਾ ਹੈ।

  • 300
  •  
  •  
  •  
  •