ਪੰਜਾਬ ਦੀਆਂ 10 ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ‘ਪੰਜਾਬ ਬੰਦ’ ਦਾ ਐਲਾਨ

ਦੇਸ਼ ਪੱਧਰ ‘ਤੇ ਕਰੀਬ 250 ਕਿਸਾਨ ਜਥੇਬੰਦੀਆਂ ਦੀ ਸਾਂਝੀ ‘ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ’ ‘ਚ ਸ਼ਾਮਿਲ ਪੰਜਾਬ ਦੀਆਂ 10 ਕਿਸਾਨ ਜਥੇਬੰਦੀਆਂ ਨੇ 25 ਸਤੰਬਰ ਨੂੰ ਪੂਰਾ ‘ਪੰਜਾਬ ਬੰਦ’ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆ ਨੇ ਐਲਾਨ ਕੀਤਾ ਕਿ 25 ਸਤੰਬਰ ਨੂੰ ਪੰਜਾਬ ਭਰ ‘ਚ ਕਾਰੋਬਾਰ ਤੇ ਸੜਕੀ , ਰੇਲ ਆਵਾਜਾਈ ਮੁਕੰਮਲ ਬੰਦ ਕੀਤੀ ਜਾਵੇਗੀ। ਬੰਦ ਨੂੰ ਕਾਮਯਾਬ ਕਰਨ ਲਈ ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ 19 ਸਤੰਬਰ ਨੂੰ ਮੋਗਾ ਵਿੱਚ ਮੀਟਿੰਗ ਬੁਲਾਈ ਗਈ ਹੈ ਤਾਂ ਜੋ ਪੂਰੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੂੰ ਇੱਕ ਮੰਚ ਤੇ ਲਿਆ ਕੇ ਕਿਸਾਨ ਅੰਦੋਲਨ ਨੂੰ ਇਕਮੁੱਠ ਤੇ ਤੇਜ਼ ਕੀਤਾ ਜਾ ਸਕੇ।

ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਖੇਤੀ ਬਿੱਲ ਅਤੇ ਬਿਜਲੀ ਸੋਧ ਕਾਨੂੰਨ-2020 ਨੂੰ ਪਾਸ ਕਰਨ ਲਈ ਬੇਜ਼ਿੱਦ ਹੈ ਅਤੇ ਇਹ ਖੇਤੀ ਬਿੱਲ ਜਿੱਥੇ ਕਿਸਾਨਾਂ ਸਮੇਤ ਹੋਰ ਵਰਗਾਂ ਨੂੰ ਤਬਾਹ ਕਰਨਗੇ, ਉੱਥੇ ਹੀ ਸੂਬਿਆਂ ਦੇ ਅਧਿਕਾਰਾਂ ਨੂੰ ਵੀ ਖਤਮ ਕਰ ਦੇਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਦੁਨੀਆਂ ਭਰ ‘ਚ ਤੇਲ ਕੀਮਤਾਂ ਡਿੱਗਣ ਦੇ ਬਾਵਜੂਦ ਮੋਦੀ ਸਰਕਾਰ ਤੇਲ ਕੀਮਤਾਂ ਨੂੰ ਵਧਾ ਰਹੀ ਹੈ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਇਹ ਤਬਾਹਕੁੰਨ ਕਾਨੂੰਨ ਖਤਮ ਅਤੇ ਤੇਲ ਦੀ ਕੀਮਤ ਘੱਟ ਨਹੀਂ ਹੁੰਦੀ, ਤਦ ਤੱਕ ਸੰਘਰਸ਼ ਜਾਰੀ ਰਹੇਗਾ।

ਜ਼ਿਕਰਯੋਗ ਹੈ ਕਿ 14 ਸਤੰਬਰ ਨੂੰ ਸੰਸਦ ਦੇ ਮਾਨਸੂਨ ਸ਼ੈਸ਼ਨ ਦੇ ਪਹਿਲੇ ਦਿਨ ਇਨ੍ਹਾਂ ਜੱਥੇਬੰਦੀਆਂ ਨੇ ਪਟਿਆਲਾ, ਅੰਮ੍ਰਿਤਸਰ, ਫਗਵਾੜਾ, ਬਰਨਾਲਾ, ਮੋਗਾ ‘ਚ ਵੱਡੀਆਂ ਲਲਕਾਰ-ਰੈਲੀਆਂ ਕੀਤੀਆਂ ਸਨ।

  • 118
  •  
  •  
  •  
  •