ਕਿਸਾਨਾਂ ਦੇ ਭਾਰੀ ਵਿਰੋਧ ਦੇ ਬਾਵਜੂਦ ਖੇਤੀਬਾੜੀ ਬਿੱਲ ਲੋਕ ਸਭਾ ‘ਚ ਪਾਸ

ਕਿਸਾਨਾਂ ਦੇ ਸਖ਼ਤ ਵਿਰੋਧ ਪ੍ਰਦਰਸ਼ਨਾਂ ਦੇ ਬਾਵਜੂਦ ਅਤੇ ਸੰਸਦ ਦੇ ਚੌਥੇ ਦਿਨ ਖੇਤੀਬਾੜੀ ਆਰਡੀਨੈਂਸ ‘ਤੇ ਲੰਬੀ ਬਹਿਸ ਤੋਂ ਬਾਅਦ ਲੋਕ ਸਭਾ ਵੱਲੋਂ ਖੇਤੀਬਾੜੀ ਉਪਜ ਵਪਾਰ ਅਤੇ ਵਣਜ (ਤਰੱਕੀ ਅਤੇ ਸਹੂਲਤ) ਬਿੱਲ, ਮੁੱਲ ਭਰੋਸਾ ਅਤੇ ਖੇਤੀਬਾੜੀ ਸੇਵਾਵਾਂ ‘ਤੇ ਕਿਸਾਨ (ਸੁਰੱਖਿਆ ਅਤੇ ਸਸ਼ਕਤੀਕਰਨ ਬਿੱਲ) 2020 ਪਾਸ ਹੋ ਗਿਆ ਹੈ। ਤੀਜਾ ਜ਼ਰੂਰੀ ਵਸਤਾਂ ਸੋਧ ਬਿੱਲ ਮੰਗਲਵਾਰ ਨੂੰ ਹੀ ਪਾਸ ਹੋ ਗਿਆ ਸੀ। ਇਹ ਬਿੱਲ ਜ਼ੁਬਾਨੀ ਵੋਟਾਂ ਨਾਲ ਹੀ ਪਾਸ ਹੋ ਗਏ ਹਨ।

ਦੱਸ ਦੇਈਏ ਕੇ ਪੰਜਾਬ ਅਤੇ ਹਰਿਆਣਾ ‘ਚ ਇਸ ਬਿੱਲ ਖਿਲਾਫ਼ ਕਾਫੀ ਵਿਰੋਧ ਪ੍ਰਦਰਸ਼ਨ ਹੋ ਰਿਹਾ ਸੀ। ਪਰ ਇਸ ਦੇ ਬਾਵਜੂਦ ਬਿੱਲ ਲੋਕ ਸਭਾ ‘ਚ ਪਾਸ ਹੋ ਗਏ ਹਨ ਅਤੇ ਕਿਸਾਨਾਂ ਵੱਲੋਂ ਹਲੇ ਵੀ ਲਗਾਤਾਰ ਵਿਰੋਧ ਪ੍ਰਦਰਸ਼ਨ ਜਾਰੀ ਹਨ। ਖੇਤੀ ਆਰਡੀਨਸਾਂ ਨੂੰ ਪ੍ਰਵਾਨਗੀ ਦਿੱਤੇ ਜਾਣ ਦੇ ਰੋਸ ਵਜੋਂ ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਕੇ ਆਪਣਾ ਰੋਸ ਜਤਾਇਆ ਹੈ ।

ਭਾਜਪਾ ਦੀ ਭਾਈਵਾਲ ਪਾਰਟੀ ਅਕਾਲੀ ਦਲ ਨੇ ਇਸ ਬਿੱਲ ਦਾ ਲੋਕ ਸਭਾ ‘ਚ ਵਿਰੋਧ ਕੀਤਾ ਹੈ । ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੋਦੀ ਸਰਕਾਰ ਦੀ ਵਜ਼ਾਰਤ ਛੱਡ ਦਿੱਤੀ ਹੈ ਅਤੇ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਹਰਸਿਮਰਤ ਕੋਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ।

ਲੋਕਸਭਾ ‘ਚ ਖੇਤੀਬਾੜੀ ਸਬੰਧਿਤ ਬਿੱਲ ਪਾਸ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕਿਹਾ, ‘ਕਿਸਾਨਾਂ ਨੂੰ ਗੁੰਮਰਾਹ ਕਰਨ ‘ਚ ਬਹੁਤ ਸਾਰੀ ਤਾਕਤਾਂ ਲੱਗੀ ਹੋਈਆਂ ਹਨ। ਮੈਂ ਆਪਣੇ ਕਿਸਾਨ ਭਰਾਵਾਂ ਅਤੇ ਭੈਣਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ MSP ਅਤੇ ਸਰਕਾਰੀ ਖਰੀਦ ਦੀ ਵਿਵਸਥਾ ਬਣੀ ਰਹੇਗੀ। ਇਹ ਬਿੱਲ ਅਸਲ ‘ਚ ਕਿਸਾਨਾਂ ਨੂੰ ਕਈ ਹੋਰ ਵਿਕਲਪ ਪ੍ਰਦਾਨ ਕਰ ਉਨ੍ਹਾਂ ਨੂੰ ਠੀਕ ਮਾਇਨੇ ‘ਚ ਮਜ਼ਬੂਤ ਕਰਨ ਵਾਲੇ ਹਨ।’

ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਨਵਾਂ ਬਿੱਲ ਕਿਸਾਨ ਵਿਰੋਧੀ ਨਹੀਂ ਹੈ ਅਤੇ ਇਹ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਬਿਹਤਰ ਮੁੱਲ ਦਿਵਾਏਗਾ।

  • 127
  •  
  •  
  •  
  •