ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਖੇਤੀ ਬਿੱਲਾਂ ਦਾ ਵਿਰੋਧ

ਖੇਤੀ ਬਿੱਲਾਂ ਦੇ ਵਿਰੋਧ ‘ਚ ਸੜਕਾਂ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਹਿਮਾਇਤ ਕੀਤੀ ਗਈ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖੇਤੀ ਬਿੱਲਾਂ ਦਾ ਵਿਰੋਧ ਕਰਦਿਆਂ ਕਿਹਾ ਕਿ ਸਰਕਾਰ ਅਜਿਹੇ ਕਾਨੂੰਨ ਲਾਗੂ ਨਾ ਕਰਨ, ਜਿਸ ਨਾਲ ਕਿਸਾਨੀ ਨੂੰ ਨੁਕਸਾਨ ਹੋਵੇ। ਅਕਾਲ ਤਖ਼ਤ ਦੇ ਸਕੱਤਰੇਤ ’ਚ ਖੇਤੀ ਬਿਲਾਂ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਨੇ ਕਿਸਾਨੀ ਨੂੰ ਬਚਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦੇ ਅਰਥਚਾਰੇ ਨੂੰ ਬਚਾਉਣਾ ਹੈ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਦੇ ਨਾਲ ਕਿਸਾਨੀ ਨੂੰ ਬਚਾਉਣਾ ਪਵੇਗਾ। ਉਨ੍ਹਾਂ ਕਿਹਾ ਕਿ ਸਰਕਾਰਾਂ ਅਜਿਹੇ ਕਾਨੂੰਨ ਪਾਸ ਨਾ ਕਰਨ ਜਿਸ ਨਾਲ ਕਿਸਾਨੀ ਨੂੰ ਨੁਕਸਾਨ ਪੁੱਜੇ। ਸਿੰਘ ਸਾਹਿਬ ਨੇ ਮੰਗ ਕੀਤੀ ਕਿ ਕਿਸਾਨ, ਜਿਹੜਾ ਕਿ ਦੇਸ਼ ਦੀ ਰੀੜ੍ਹ ਦੀ ਹੱਡੀ ਹੈ, ਮੌਕੇ ਦੀਆਂ ਸਰਕਾਰਾਂ ਨੂੰ ਉਸ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਚਾਹੀਦਾ ਹੈ।

ਇਸੇ ਦੌਰਾਨ ਉਨ੍ਹਾਂ ਇਕ ਹੁਕਮ ਜਾਰੀ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬਿਰਧ ਸਰੂਪਾਂ ਦੇ ਸਸਕਾਰ ਲਈ ਵਿਸ਼ਵ ਭਰ ਵਿੱਚ ਚੱਲ ਰਹੇ ਅੰਗੀਠਿਆਂ ’ਤੇ ਰੋਕ ਲਾਈ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਦੇਹਰਾਦੂਨ ਦੇ ਖੁਸ਼ਹਾਲਪੁਰ, ਦਿੱਲੀ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਈ ਭਾਗੋ ਅਤੇ ਮੱਧ ਪ੍ਰਦੇਸ਼ ਦੇ ਭੋਪਾਲ ’ਚ ਚਲ ਰਹੇ ਅੰਗੀਠਿਆਂ ਦੀ ਜਾਂਚ ਕਰਾਉਣ ਵਾਸਤੇ ਆਖਿਆ ਹੈ।

  • 134
  •  
  •  
  •  
  •