ਸਿੱਖ ਜਥੇਬੰਦੀਆਂ ਵੱਲੋਂ ਲੌਂਗੋਵਾਲ ਦੀ ਰਿਹਾਇਸ਼ ਘੇਰਨ ਦਾ ਐਲਾਨ

ਮਸਤੂਆਣਾ ਸਾਹਿਬ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਪਾਵਨ ਸਰੂਪਾਂ ਦਾ ਮਾਮਲਾ ਭਖਿਆ ਹੋਇਆ ਹੈ। ਪਿਛਲੇ ਹਫ਼ਤੇ ਤੋਂ ਲੈ ਕੇ ਸਿੱਖ ਜਥੇਬੰਦੀਆਂ ਲਗਾਤਾਰ ਧਰਨੇ ਤੇ ਮੁਜ਼ਾਹਰੇ ਕਰ ਰਹੀਆਂ ਹਨ। ਇਸ ਦਰਮਿਆਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਦੋਸ਼ੀਆਂ ਨੂੰ ਮਾਮੂਲੀ ਧਾਰਮਿਕ ਸਜ਼ਾ ਸੁਣਾਈ ਹੈ। ਜਿਸ ਤੋਂ ਸਿੱਖ ਸੰਗਤਾਂ ਦਾ ਰੋਸ ਹੋਰ ਵਧ ਗਿਆ ਹੈ।

ਹੁਣ ਇਸ ਮਾਮਲੇ ਸਬੰਧੀ ਬੀਤੇ ਦਿਨ ਵੱਖ-ਵੱਖ ਸਿੱਖ ਜਥੇਬੰਦੀਆਂ ਦੀ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਅਗਵਾਈ ਹੇਠ ਇੱਥੇ ਅਕਾਲ ਕੌਂਸਲ ਦੇ ਹਾਲ ਵਿੱਚ ਹੋਈ। ਸਿੱਖ ਜਥੇਬੰਦੀਆਂ ਨੇ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਅੰਤਿ੍ਗ ਕਮੇਟੀ ਨੂੰ ਦੋਸ਼ੀ ਕਰਾਰ ਦਿੱਤਾ ਹੈ ਅਤੇ ਉਨ੍ਹਾਂ ਕੋਲੋਂ ਅਸਤੀਫੇ ਦੀ ਮੰਗ ਕੀਤੀ ਹੈ।

ਮੀਟਿੰਗ ਮਗਰੋਂ ਗੱਲਬਾਤ ਕਰਦਿਆਂ ਇਮਾਨ ਸਿੰਘ ਮਾਨ, ਭਾਈ ਗੁਰਦੀਪ ਸਿੰਘ ਬਠਿੰਡਾ, ਜਸਕਰਨ ਸਿੰਘ ਕਾਹਨਸਿੰਘ ਵਾਲਾ, ਪ੍ਰੋ. ਮਹਿੰਦਰ ਸਿੰਘ ਨੇ ਦੱਸਿਆ ਕਿ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਪਾਵਨ ਸਰੂਪਾਂ ਦਾ ਹਿਸਾਬ ਮੰਗਣ ਲਈ 22 ਸਤੰਬਰ ਨੂੰ ਐੱਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਦੀ ਲੌਂਗੋਵਾਲ ਸਥਿਤ ਰਿਹਾਇਸ਼ ਅੱਗੇ ਸ਼ਾਂਤਮਈ ਧਰਨਾ ਸ਼ੁਰੂ ਕੀਤਾ ਜਾਵੇਗਾ, ਜੋ 27 ਸਤੰਬਰ ਤੱਕ ਚੱਲੇਗਾ। ਇਸ ਮਗਰੋਂ 28 ਸਤੰਬਰ ਨੂੰ ਦਰਬਾਰ ਸਾਹਿਬ, ਅੰਮ੍ਰਿਤਸਰ ਵਿੱਚ ਐੱਸਜੀਪੀਸੀ ਦੇ ਬਜਟ ਇਜਲਾਸ ਦਾ ਘਿਰਾਓ ਕੀਤਾ ਜਾਵੇਗਾ। ਇਸ ਤੋਂ ਇਲਾਵਾ 25 ਸਤੰਬਰ ਦੇ ਕਿਸਾਨ ਯੂਨੀਅਨਾਂ ਵੱਲੋ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਸਮਰਥਨ ਦਾ ਵੀ ਐਲਾਨ ਕੀਤਾ।

  • 975
  •  
  •  
  •  
  •