ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕੀਤਾ ਜਾਵੇ: ਸਰਨਾ

ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਭਾਵੇਂ ਇਹ ਚੰਗੀ ਗੱਲ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 328 ਪਾਵਨ ਸਰੂਪਾਂ ਦੇ ਮਾਮਲੇ ‘ਚ 2016 ਤੇ ਮੌਜੂਦਾ ਅੰਤਿ੍ਗ ਕਮੇਟੀ ਨੂੰ ਦੋਸ਼ੀ ਠਹਿਰਾਉਂਦਿਆਂ ਤਨਖਾਹ ਲਾਈ ਹੈ ਪਰ ਸਰੂਪਾਂ ਦੀ ਭਾਲ ਕਰਨ ਦੀ ਕੋਈ ਗੱਲ ਨਹੀਂ ਕੀਤੀ।

ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਅਸਲ ਜ਼ਿੰਮੇਵਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਨ, ਜਿਨ੍ਹਾਂ ਦੀ ਜੇਬ ਵਿਚੋਂ ਨਿਕਲੇ ਪ੍ਰਧਾਨ ਦੋਸ਼ੀ ਹਨ ਤੇ ਉਨ੍ਹਾਂ ਨੂੰ ਵੀ ਬਿਨਾਂ ਦੇਰੀ ਦੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ ਕਰ ਕੇ ਤਨਖਾਹ ਲਾਈ ਜਾਵੇ। ਉਨ੍ਹਾਂ ਕਿਹਾ ਕਿ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਜਥੇਦਾਰ ਦੀ ਕਾਰਗੁਜ਼ਾਰੀ ਵੀ ਸ਼ੱਕੀ ਬਣਦੀ ਜਾ ਰਹੀ ਹੈ। ਜੇਕਰ ਜਥੇਦਾਰ ਆਜ਼ਾਦ ਹਨ ਤਾਂ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਸੁਖਬੀਰ ਸਿੰਘ ਬਾਦਲ ਨੂੰ ਤਲਬ ਕਰਨ ਤਾਂ ਜੋ ਗੁੰਮ ਹੋਏ ਸਰੂਪਾਂ ਦੀ ਸਾਰੀ ਕਹਾਣੀ ਤੇ ਅਸਲ ਸੱਚ ਬਾਹਰ ਆ ਸਕੇ।

ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਵਿਚ ਹੋਏ ਘਪਲਿਆਂ ਨੂੰ ਲੈ ਕੇ ਜਥੇਦਾਰ ਨੇ ਕਿਹਾ ਸੀ ਕਿ ਦਿੱਲੀ ਕਮੇਟੀ ਦੇ ਰਿਕਾਰਡ ਦੀ ਪਿਛਲੇ 15 ਸਾਲਾਂ ਦੀ ਜਾਂਚ ਕਰਾਈ ਜਾਵੇਗੀ। ਪਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਲੀ ਕਮੇਟੀ ਦੇ ਮਾਮਲੇ ਵਿੱਚ ਹੁਣ ਤਕ ਕੋਈ ਕਾਰਵਾਈ ਨਹੀਂ ਕੀਤੀ

  •  
  •  
  •  
  •  
  •